ਸੋਨੀਆਂ ਗਾਂਧੀ ਨੇ ਪੰਜਾਬ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਤੋਂ ਮੰਗਿਆ ਅਸਤੀਫ਼ਾ

ਸੋਨੀਆਂ ਗਾਂਧੀ ਨੇ ਪੰਜਾਬ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਤੋਂ ਮੰਗਿਆ ਅਸਤੀਫ਼ਾ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਹਾਲ ਹੀ ਵਿੱਚ ਹੋਈਆਂ ਰਾਜ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ , ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜ ਰਾਜਾਂ – ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ  ਦੇ ਪਾਰਟੀ ਮੁਖੀਆਂ ਨੂੰ ਅਹੁਦਾ ਛੱਡਣ ਲਈ ਕਿਹਾ ਹੈ।
 ਦੱਸਣਯੋਗ ਹੈ ਕਿ ਪਿਛਲੇ ਸਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਵਾਲੇ ਨਵਜੋਤ ਸਿੰਘ ਸਿੱਧੂ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਹੈ।  ਇਸ ਕਦਮ ਦਾ ਉਦੇਸ਼ ਹਾਲ ਹੀ ਵਿੱਚ ਖ਼ਤਮ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਪ੍ਰਦੇਸ਼ ਕਾਂਗਰਸ ਦੀ ਮੁੜ ਬਹਾਲ ਕਰਨਾ ਹੈ।

ਇਸ ਖ਼ਬਰ ਦੀ ਜਾਣਕਾਰੀ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਰਾਹੀਂ ਪੇਸ਼ ਕੀਤੀ।