ਜੇਲ੍ਹਾਂ ਅੰਦਰ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਯਕੀਨੀ ਬਣਾਈ ਜਾਵੇ: ਹਰਸਿਮਰਤ ਬਾਦਲ

ਜੇਲ੍ਹਾਂ ਅੰਦਰ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਯਕੀਨੀ ਬਣਾਈ ਜਾਵੇ: ਹਰਸਿਮਰਤ ਬਾਦਲ

ਲੋਕਸਭਾ ਦੇ ਸਿਫ਼ਰ ਕਾਲ ਦੌਰਾਨ ਹਰਸਿਮਰਤ ਨੇ ਚੁੱਕਿਆ ਮੁੱਦਾਰਾ

ਜੀਵ ਗਾਂਧੀ ਦੇ ਕਾਤਲਾਂ ਨੂੰ ਛੱਡ ਦਿਤਾ ਜਾਂਦਾ ਹੈ ਪਰ ਸਿੱਖ ਸਿਆਸੀ ਬੰਦਿਆਂ ਨੂੰ ਨਹੀਂ, ਇਹ ਵਿਤਕਰਾ ਕਿਉਂ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 4 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):-ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਲੋਕਸਭਾ ਅੰਦਰ ‘ਸਜ਼ਾ ਪੂਰੀ ਕਰ ਚੁੱਕੇ ਕਈ ਸਿੱਖ ਕੈਦੀਆਂ ਦੇ ਜੇਲ੍ਹ ’ਚ ਬੰਦ ਹੋਣ’ ਦਾ ਮੁੱਦਾ ਚੁੱਕਦੇ ਹੋਏ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਣ ਦੇ ਬਾਵਜੂਦ ਜੇਲ੍ਹ ’ਚ ਬੰਦ ਹਨ, ਸਾਰੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਯਕੀਨੀ ਬਣਾਈ ਜਾਵੇ, ।

ਉਨ੍ਹਾਂ ਨੇ ਸਦਨ ’ਚ ਸਿਫ਼ਰਕਾਲ ਦੌਰਾਨ ਇਹ ਮੁੱਦਾ ਚੁਕਦਿਆਂ ਕਿਹਾ ਕਿ ‘‘ਮੈਂ ਸਰਕਾਰ ਦਾ ਧਿਆਨ ਉਨ੍ਹਾਂ ਬੰਦੀ ਸਿੱਖਾਂ ਵੱਲ ਦਿਵਾਉਣਾ ਚਾਹੁੰਦੀ ਹਾਂ, ਜਿਨ੍ਹਾਂ ਨੇ ਦਰਬਾਰ ਸਾਹਿਬ ਤੇ ਕੀਤੇ ਗਏ ਸਰਕਾਰੀ ਹਮਲੇ ਦੇ ਵਿਰੋਧ ਵਿਚ ਹਥਿਆਰ ਚੁੱਕੇ ਸਨ ਤੇ ਓਹ 25-30 ਸਾਲਾਂ ਤੋਂ ਸਜ਼ਾ ਕੱਟਣ ਤੋਂ ਬਾਅਦ ਵੀ ਜੇਲ੍ਹ ’ਚ ਬੰਦ ਹਨ ਜਿਸ ਕਰਕੇ ਹੁਣ ਉਨ੍ਹਾਂ ਨੂੰ ਦੁੱਗਣੀ ਸਜ਼ਾ ਹੋ ਗਈ ਹੈ ਪਰ ਅਜੇ ਵੀ ਬਾਹਰ ਨਹੀਂ ਆਏ ਹਨ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀ ਫਾਂਸੀ ਰੱਦ ਕਰਕੇ ਉਮਰਕੈਦ ਕੀਤੀ ਗਈ, ਸੁਪਰੀਮ ਕੋਰਟ ਵੀ ਉਨ੍ਹਾਂ ਦੇ ਮਸਲੇ ਨੂੰ ਸੁਲਝਾਉਣ ਲਈ ਕਹਿ ਰਿਹਾ ਹੈ, ਸਿੱਖ ਹੋਣ ਕਰਕੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਉਨ੍ਹਾਂ ਨੇ ਦੋਸ਼ ਲਾਇਆ ਕਿ ਪ੍ਰੋਫੈਸਰ ਭੁੱਲਰ ਜੋ ਕਿ ਜੇਲ੍ਹ ਅੰਦਰ ਰਹਿ ਕੇ ਮਾਨਸਿਕ ਪੱਖੋਂ ਬਿਮਾਰ ਹੋ ਚੁੱਕੇ ਹਨ ਉਨ੍ਹਾਂ ਨੂੰ ਵੀ ਰਿਹਾਈ ਨਹੀ ਦਿੱਤੀ ਜਾ ਰਹੀ ਜਦਕਿ ਕੇਜਰੀਵਾਲ ਨੇ ਪੰਜਾਬ ਚੋਣਾਂ ਵਿਚ ਓਸ ਨੂੰ ਰਿਹਾ ਕਰਣ ਬਾਰੇ ਕਿਹਾ ਸੀ ਪਰ ਦਿੱਲੀ ’ਚ ਉਨ੍ਹਾਂ ਦੇ ਮੰਤਰੀ ਇਸ ਮਾਮਲੇ ਵਿਚ ਕੋਈ ਠੋਸ ਕਦਮ ਨਹੀਂ ਚੁੱਕ ਰਹੇ ਹਨ । ਉਨ੍ਹਾਂ ਨੇ ਇਹ ਵੀ ਕਿਹਾ ਕੁਝ ਸਾਲ ਪਹਿਲਾਂ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ ਇਹ ਗੱਲ 2019 ਦੀ ਹੈ  ਤੇ ਹੁਣ 2022 ਤੱਕ ਕੋਈ ਵੀ ਰਿਹਾਈ ਨਹੀਂ ਹੋਈ ਇਸ ਕਰਕੇ ਮੇਰੀ ਮੰਗ ਹੈ ਕਿ ਅਜਿਹੇ ਕੈਦੀਆਂ ਦੀ ਤੁਰੰਤ ਰਿਹਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਛੱਡ ਦਿਤਾ ਜਾਂਦਾ ਹੈ ਪਰ ਸਿੱਖ ਸਿਆਸੀ ਬੰਦਿਆਂ ਨੂੰ ਨਹੀਂ ਇਹ ਵਿਤਕਰਾ ਕਿਉਂ..?