ਲਾਂਘੇ ਦੇ ਪੈਨਲ ਵਿੱਚ ਪਾਕਿਸਤਾਨ ਵੱਲੋਂ ਸਿੱਖਾਂ ਨੂੰ ਸ਼ਾਮਲ ਕਰਨ 'ਤੇ ਭਾਰਤ ਨੂੰ ਤਕਲੀਫ਼ ਹੋਈ

ਲਾਂਘੇ ਦੇ ਪੈਨਲ ਵਿੱਚ ਪਾਕਿਸਤਾਨ ਵੱਲੋਂ ਸਿੱਖਾਂ ਨੂੰ ਸ਼ਾਮਲ ਕਰਨ 'ਤੇ ਭਾਰਤ ਨੂੰ ਤਕਲੀਫ਼ ਹੋਈ

ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਸਬੰਧੀ ਕਾਰਜਾਂ ਲੲਈ ਪਾਕਿਸਤਾਨ ਸਰਕਾਰ ਵੱਲੋਂ ਬਣਾਏ ਪੈਨਲ ਵਿੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਸ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਸ ਦੀ ਭਾਰਤੀ ਮੀਡੀਆ ਅਤੇ ਭਾਰਤ ਸਰਕਾਰ ਨੂੰ ਬਹੁਤ ਤਕਲੀਫ ਹੋਈ ਹੈ। ਭਾਰਤ ਸਰਕਾਰ ਨੇ ਇਹ ਕਹਿੰਦਿਆਂ ਪਾਕਿਸਤਾਨ ਦੇ ਉੱਚ ਕਮਿਸ਼ਨਰ ਨੂੰ ਤਲਬ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪੈਨਲ ਵਿੱਚ ਪਾਕਿਸਤਾਨ ਨੇ ਖਾਲਿਸਤਾਨੀਆਂ ਨੂੰ ਸ਼ਾਮਿਲ ਕੀਤਾ ਹੈ।

ਦਰਅਸਲ ਪੈਨਲ ਵਿੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੋਪਾਲ ਸਿੰਘ ਚਾਵਲਾ ਵੀ ਸ਼ਾਮਲ ਹਨ। ਭਾਈ ਗੋਪਾਲ ਸਿੰਘ ਚਾਵਲਾ ਭਾਰਤ ਵਿੱਚ ਸਿੱਖਾਂ ਤੇ ਹੁੰਦੇ ਜ਼ੁਲਮਾਂ ਖਿਲਾਫ ਬੇਬਾਕੀ ਨਾਲ ਬੋਲਦੇ ਹਨ ਜਿਸ ਤੋਂ ਭਾਰਤ ਸਰਕਾਰ ਅਤੇ ਭਾਰਤੀ ਮੀਡੀਆ ਨੂੰ ਹਮੇਸ਼ਾ ਤਕਲੀਫ ਰਹਿੰਦੀ ਹੈ।

ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਅਤੇ ਭਾਰਤ ਦਰਮਿਆਨ ਚੱਲ ਰਹੀ ਗੱਲਬਾਤ ਦੀ ਅਗਲੀ ਬੈਠਕ 2 ਫਰਵਰੀ ਨੂੰ ਬਾਘਾ ਸਰਹੱਦ ਤੇ ਰੱਖੀ ਗਈ ਹੈ।