ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਪਾਕਿਸਤਾਨ ਵੱਲੋਂ ਆਇਆ ਸੱਦਾ ਰੱਦ ਕੀਤਾ

ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਪਾਕਿਸਤਾਨ ਵੱਲੋਂ ਆਇਆ ਸੱਦਾ ਰੱਦ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਸ਼ੁਰੂ ਕਰਨ ਦੇ ਦਿੱਤੇ ਗਏ ਸੱਦੇ ਨੂੰ ਭਾਰਤ ਸਰਕਾਰ ਨੇ ਰੱਦ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਇਸ ਲਈ ਸਿਹਤ ਅਤੇ ਤਕਨੀਕੀ ਕਾਰਨਾਂ ਦਾ ਹਵਾਲਾ ਦਿੱਤਾ ਹੈ। 

ਭਾਰਤ ਸਰਕਾਰ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਲਾਂਘੇ ਸਬੰਧੀ ਹੋਏ ਸਮਝੌਤੇ ਤਹਿਤ ਕਿਸੇ ਵੀ ਯਾਤਰਾ ਸਬੰਧੀ 7 ਦਿਨ ਅਗਾਊਂ ਸੂਚਨਾ ਦੇਣੀ ਜ਼ਰੂਰੀ ਹੈ ਪਰ ਪਾਕਿਸਤਾਨ ਨੇ ਦੋ ਦਿਨ ਪਹਿਲਾਂ ਐਲਾਨ ਕਰਦਿਆਂ 29 ਜੂਨ ਨੂੰ ਲਾਂਘਾ ਖੋਲ੍ਹਣ ਦੀ ਆਪਣੀ ਤਿਆਰੀ ਦਾ ਦਾਅਵਾ ਕੀਤਾ ਹੈ। 

ਸਬੰਧਿਤ ਖ਼ਬਰ: ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ