ਭਾਰਤ ਨੇ ਬਿਨ੍ਹਾ ਪਾਸਪੋਰਟ ਸਿੱਖਾਂ ਨੂੰ ਕਰਤਾਰਪੁਰ ਲਾਂਘੇਂ ਰਾਹੀਂ ਜਾਣ ਦੀ ਪ੍ਰਵਾਨਗੀ ਦੇਣ ਤੋਂ ਨਾਹ ਕੀਤੀ

ਭਾਰਤ ਨੇ ਬਿਨ੍ਹਾ ਪਾਸਪੋਰਟ ਸਿੱਖਾਂ ਨੂੰ ਕਰਤਾਰਪੁਰ ਲਾਂਘੇਂ ਰਾਹੀਂ ਜਾਣ ਦੀ ਪ੍ਰਵਾਨਗੀ ਦੇਣ ਤੋਂ ਨਾਹ ਕੀਤੀ
ਭਾਰਤੀ ਵਿਦੇਸ਼ ਮਹਿਕਮੇ ਦਾ ਬੁਲਾਰਾ ਰਵੀਸ਼ ਕੁਮਾਰ

ਚੰਡੀਗੜ੍ਹ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸਿੱਖ ਸੰਗਤ ਨੂੰ ਬਿਨ੍ਹਾ ਪਾਸਪੋਰਟ ਆਉਣ ਦੀ ਪ੍ਰਵਾਨਗੀ ਦੇਣ ਦੇ ਬਾਵਜੂਦ ਭਾਰਤ ਸਰਕਾਰ ਨੇ ਕਿਹਾ ਹੈ ਕਿ ਪਹਿਲਾਂ ਹੋਏ ਸਮਝੌਤੇ ਮੁਤਾਬਿਕ ਹੀ ਸਾਰੀ ਕਾਰਵਾਈ ਹੋਵੇਗੀ ਅਤੇ ਪਾਸਪੋਰਟ ਤੋਂ ਬਿਨ੍ਹਾਂ ਲਾਂਘੇ ਰਾਹੀਂ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ: ਸਿੱਧੂ ਦੇ ਦਬਕੇ ਦਾ ਅਸਰ; ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਦਿੱਤੀ

ਭਾਰਤੀ ਵਿਦੇਸ਼ ਮਹਿਕਮੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਮੀਡੀਆ ਨਾਲ ਗੱਲ ਕਰਦਿਆਂ ਸਾਫ ਕੀਤਾ ਕਿ ਪਾਕਿਸਤਾਨ ਲਾਂਘੇ ਲਈ ਹੋਏ ਸਮਝੌਤੇ ਵਿੱਚ ਇੱਕ ਪਾਸੜ ਤਬਦੀਲੀਆਂ ਨਹੀਂ ਕਰ ਸਕਦਾ ਅਤੇ ਪਹਿਲਾਂ ਹੋਏ ਸਮਝੌਤੇ ਵਿੱਚ ਜਿਵੇਂ ਤੈਅ ਹੋਇਆ ਸੀ ਕਿ ਪਾਸਪੋਰਟ ਨੂੰ ਹੀ ਇੱਕ ਮਾਤਰ ਪਛਾਣ ਪੱਤਰ ਵਜੋਂ ਵਰਤਿਆ ਜਾਵੇਗਾ ਉਸੇ ਤਰ੍ਹਾਂ ਹੀ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ: ਪਾਕਿਸਤਾਨ ਸਰਕਾਰ ਨੇ ਕੀਤਾ ਐਲਾਨ, ਕਰਤਾਰਪੁਰ ਲਾਂਘੇ ਰਾਹੀਂ ਆਉਣ ਲਈ ਪਾਸਪੋਰਟ ਦੀ ਨਹੀਂ ਹੋਵੇਗੀ ਜ਼ਰੂਰਤ

ਜ਼ਿਕਰਯੋਗ ਹੈ ਕਿ ਅੱਜ ਕੁੱਝ ਸਮਾਂ ਪਹਿਲਾਂ ਹੀ ਪਾਕਿਸਤਾਨ ਸਰਕਾਰ ਦੇ ਵਿਦੇਸ਼ ਮਹਿਕਮੇ ਨੇ ਸਾਫ ਕਰ ਦਿੱਤਾ ਹੈ ਕਿ ਸਿੱਖ ਸੰਗਤਾਂ ਬਿਨ੍ਹਾ ਪਾਸਪੋਰਟ ਤੋਂ ਵੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆ ਸਕਦੀਆਂ ਹਨ। 

ਇਹ ਖ਼ਬਰ ਵੀ ਪੜ੍ਹੋ: ਕਰਤਾਰਪੁਰ ਦੀ ਪ੍ਰਵਾਨਗੀ ਨਾ ਮਿਲਣ 'ਤੇ ਸਿੱਧੂ ਨੇ ਭਾਰਤ ਸਰਕਾਰ ਨੂੰ ਤਲਖੀ ਭਰੀ ਚਿੱਠੀ ਲਿਖੀ, ਪਾਕਿਸਤਾਨ ਵੱਲੋਂ ਵੀਜ਼ਾ

ਧਿਆਨਦੇਣ ਯੋਗ ਗੱਲ ਹੈ ਕਿ ਬਹੁਤ ਜ਼ਿਆਦਾ ਸਿੱਖ ਸੰਗਤਾਂ ਅਜਿਹੀਆਂ ਹਨ ਜਿਹਨਾਂ ਨੇ ਪਾਸਪੋਰਟ ਨਹੀਂ ਬਣਾਏ ਹੋਏ ਤੇ ਪਾਸਪੋਰਟ ਦੀ ਸ਼ਰਤ ਕਾਰਨ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀਆਂ ਰਹਿ ਸਕਦੀਆਂ ਹਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।