ਭਾਰਤ ਦੀ ਕੇਂਦਰੀ ਸਰਕਾਰ ਨੇ ਹਵਾਈ ਅੱਡਿਆਂ 'ਤੇ ਕਿਰਪਾਨ ਪਹਿਨਣ ਤੋਂ ਰੋਕਣ ਵਾਲੇ ਹੁਕਮਾਂ 'ਚ ਕੀਤੀ ਸੋਧ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਿੱਖ ਕਰਮਚਾਰੀਆਂ ਅਤੇ ਮੁਸਾਫਰਾਂ ਦੇ ਹਵਾਈ ਅੱਡਿਆਂ ‘ਤੇ ਕਿਰਪਾਨ ਪਹਿਨਣ ‘ਤੇ ਰੋਕ ਲਗਾਉਣ ਦੇ ਆਦੇਸ਼ ਵਿੱਚ ਸੋਧ ਕੀਤੀ ਗਈ ਹੈ।ਸੋਧ ਵਿੱਚ ਮੰਤਰਾਲੇ ਨੇ ਕਿਹਾ ਕਿ “ਕਿਰਪਾਨ ਇੱਕ ਸਿੱਖ ਯਾਤਰੀ ਦੁਆਰਾ ਲਿਜਾਇਆ ਜਾ ਸਕਦਾ ਹੈ ਬਸ਼ਰਤੇ ਕਿ ਇਸਦੇ ਬਲੇਡ ਦੀ ਲੰਬਾਈ 15.24 ਸੈਂਟੀਮੀਟਰ (6 ਇੰਚ) ਤੋਂ ਵੱਧ ਨਾ ਹੋਵੇ ਅਤੇ ਕਿਰਪਾਨ ਦੀ ਕੁੱਲ ਲੰਬਾਈ 22.86 ਤੋਂ ਵੱਧ ਨਾ ਹੋਵੇ। cms (9 ਇੰਚ)। ਭਾਰਤ ਦੇ ਅੰਦਰ ਭਾਰਤੀ ਹਵਾਈ ਜਹਾਜ਼ਾਂ 'ਤੇ ਹਵਾਈ ਯਾਤਰਾ ਕਰਦੇ ਸਮੇਂ ਇਸਦੀ ਇਜਾਜ਼ਤ ਹੈ।ਸੋਧ ਪੱਤਰ ਨੇ ਉਸ ਧਾਰਾ ਨੂੰ ਵੀ ਹਟਾ ਦਿੱਤਾ ਹੈ, ਜਿਸ ਵਿਚ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਦੀ ਮਨਾਹੀ ਸੀ।
ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦਾ ਧੰਨਵਾਦ ਕਰਦੇ ਹੋਏ ਇੱਕ ਟਵੀਟ ਕੀਤਾ ਹੈ।
ਦੱਸਣਯੋਗ ਹੈ ਕਿ ਮੰਤਰਾਲੇ ਵੱਲੋਂ ਪਹਿਲਾਂ ਆਦੇਸ਼ ਜਾਰੀ ਕਰਕੇ ਸਿਰਫ ਮੁਸਾਫਰਾਂ ਦੇ ਕਿਰਪਾਨ ਪਾਉਣ ‘ਤੇ ਪਾਬੰਦੀ ਹਟਾਈ ਗਈ ਸੀ ਪਰ ਹੁਣ ਏਅਰਪੋਰਟ ਦੇ ਕਰਮਚਾਰੀਆਂ ਨੂੰ ਵੀ ਇਸ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
Comments (0)