ਜਿਨਸੀ ਸ਼ੋਸ਼ਣ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਬ੍ਰਿਜ ਭੂਸ਼ਣ ਖਿਲਾਫ਼ ਹੁਣ ਅਦਾਲਤ ਵਿਚ ਲੜਾਈ ਲੜਨਗੇ

ਜਿਨਸੀ ਸ਼ੋਸ਼ਣ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਬ੍ਰਿਜ ਭੂਸ਼ਣ  ਖਿਲਾਫ਼ ਹੁਣ ਅਦਾਲਤ ਵਿਚ ਲੜਾਈ ਲੜਨਗੇ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ: ਜਿਨਸੀ ਸ਼ੋਸ਼ਣ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਆਖਿਆ ਕਿ ਉਹ ਇਨਸਾਫ਼ ਲੈਣ ਲਈ ਬ੍ਰਿਜ ਭੂਸ਼ਣ ਸਿੰਘ ਖਿਲਾਫ਼ ਸੜਕਾਂ ’ਤੇ ਨਹੀਂ ਬਲਕਿ ਅਦਾਲਤ ’ਚ ਲੜਾਈ ਲੜਨਗੇ। ਇੱਕ ਦਿਨ ਪਹਿਲਾਂ ਇਹ ਦਾਅਵਾ ਕੀਤਾ ਕਿ ਗਿਆ ਸੀ ਕਿ ਉਹ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਖ਼ਿਲਾਫ਼ ਮੁੜ ਸੜਕਾਂ ’ਤੇ ਪ੍ਰਦਰਸ਼ਨ ਸ਼ੁਰੂੁ ਕਰ ਸਕਦੇ ਹਨ। ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨੇ ਟਵੀਟ ਕੀਤਾ ਕਿ ਸਰਕਾਰ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਚਾਰਜਸ਼ੀਟ ਦਾਖਲ ਕਰਨ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਉਕਤ ਦਾਅਵੇ ਨੂੰ ਖਾਰਜ ਕਰਦਿਆਂ ਉਨ੍ਹਾਂ ਟਵੀਟ ਵਿੱਚ ਲਿਖਿਆ, ‘‘ਇਸ ਮਾਮਲੇ ਵਿੱਚ ਪਹਿਲਵਾਨ ਨਿਆਂ ਮਿਲਣ ਤੱਕ ਲੜਾਈ ਜਾਰੀ ਰੱਖਣਗੇ ਪਰ ਇਹ ਅਦਾਲਤ ਵਿੱਚ ਲੜੀ ਜਾਵੇਗੀ ਸੜਕਾਂ ’ਤੇ ਨਹੀਂ।’’