ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਹੋਰ ਝਟਕਾ
26 ਅਪ੍ਰੈਲ ਨੂੰ ਜ਼ਿਲ੍ਹਾ ਅਦਾਲਤ 'ਚ ਹੋਵੇਗਾ ਦੋਸ਼ਾਂ ਦਾ ਫੈਸਲਾ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ 19 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):-ਲੱਖੀਮਪੁਰ ਦੇ ਟਿਕੂਨਿਆ ਵਿਚ ਹੋਈ ਹਿੰਸਾ ਦੇ ਮਾਮਲੇ 'ਚ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਿੱਥੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਮੋਨੂੰ ਜ਼ਿਲਾ ਅਦਾਲਤ 'ਚ ਕੇਸ ਨੂੰ ਸਿੱਧੇ ਤੌਰ 'ਤੇ ਖਾਰਿਜ ਕਰਨ ਦੀ ਗੱਲ ਕਰ ਰਿਹਾ ਸੀ, ਉੱਥੇ ਹੀ ਸੋਮਵਾਰ ਨੂੰ ਸੁਪਰੀਮ ਕੋਰਟ ਦੇ ਫੈਸਲੇ ਨੇ ਮੰਤਰੀ ਦੇ ਬੇਟੇ ਨੂੰ ਦੋਹਰਾ ਝਟਕਾ ਦਿੱਤਾ ਹੈ। ਜ਼ਿਲ੍ਹਾ ਅਦਾਲਤ ਵਿੱਚ ਦੋਸ਼ ਤੈਅ ਕਰਨ ਲਈ ਜਿੱਥੇ 26 ਅਪ੍ਰੈਲ ਦੀ ਤਰੀਕ ਤੈਅ ਕੀਤੀ ਗਈ ਹੈ, ਉੱਥੇ ਹੀ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ 25 ਅਪ੍ਰੈਲ ਤੱਕ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।
ਜ਼ਮਾਨਤ 'ਤੇ ਰਿਹਾਅ ਹੋਏ ਮੁੱਖ ਦੋਸ਼ੀ ਆਸ਼ੀਸ਼ ਦੀ ਤਰਫੋਂ ਅਦਾਲਤ 'ਚ ਕੇਸ ਖਾਰਿਜ ਕਰਣ ਦੀ ਅਰਜ਼ੀ ਦਿੱਤੀ ਗਈ ਸੀ ਅਤੇ ਜ਼ੋਰਦਾਰ ਢੰਗ ਨਾਲ ਇਹ ਗੱਲ ਉਠਾਈ ਗਈ ਸੀ ਕਿ ਅਦਾਲਤ ਕੋਲ ਮੁਕੱਦਮਾ ਚਲਾਉਣ ਲਈ ਕੋਈ ਸਬੂਤ ਨਹੀਂ ਹੈ।ਅਸ਼ੀਸ਼ ਮਿਸ਼ਰਾ ਵੱਲੋਂ ਦਾਇਰ ਡਿਸਚਾਰਜ ਦੀ ਅਰਜ਼ੀ 'ਤੇ ਸਰਕਾਰੀ ਪੱਖ ਤੋਂ ਕੋਈ ਇਤਰਾਜ਼ ਨਹੀਂ ਆਇਆ ਹੈ, ਜਿਸਨੂੰ ਦੇਖਦਿਆਂ ਉਸ ਦੇ ਨਕਸ਼ੇ ਕਦਮ 'ਤੇ ਹੋਰ ਦੋਸ਼ੀਆਂ ਅਤੇ ਦੋਵਾਂ ਧਿਰਾਂ ਵੱਲੋਂ ਅਦਾਲਤ 'ਚ ਡਿਸਚਾਰਜ ਅਰਜ਼ੀ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤੇ ਇਸ ਦੇ ਲਈ ਉਨ੍ਹਾਂ ਨੂੰ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।
Comments (0)