ਸਿੱਖ ਕੌਮ ਦੇ ਸਿੱਖ ਰਾਜ ਵਾਸਤੇ ਸੰਘਰਸ਼ਸ਼ੀਲ ਸਿੱਖਾਂ ਨੇ ਭਾਰਤੀ ਕੌਸਲੇਟ ਜਰਮਨੀ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਮਨਾਇਆ ਕਾਲਾ ਦਿਨ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 16 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਅਜ਼ਾਦੀ ਦੀ 76 ਵੀ ਵਰ੍ਹੇ ਗੰਢ ਤੇ ਸਿੱਖ ਪੰਥ ਦੀ ਗੁਲਾਮੀ, ਘੱਟਗਿਣਤੀ ਕੌਮਾਂ ਸਿੱਖ, ਮੁਲਮਾਨਾਂ, ਦਲਿਤ, ਈਸਾਈ ਤੇ ਹੋ ਰਹੇ ਜ਼ੁਲਮਾਂ ਮਨੀਪੁਰ ਵਿੱਚ ਔਰਤਾਂ ਨਾਲ ਹਿੰਦੂਤਵੀ ਮਾਨਸਿਕਤਾ ਵੱਲੋ ਸਮੂਹਿਕ ਬਲਾਤਕਾਰਾਂ ਦੇ ਖਿਲਾਫ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਦੀ ਅਜ਼ਾਦੀ ਵਾਸਤੇ ਸੰਘਰਸ਼ਸ਼ੀਲ ਪੰਥਕ ਜਥੇਬੰਦੀਆਂ ਨੇ ਰੋਹ ਮੁਜ਼ਾਹਰਾ ਕਰਕੇ ਕਾਲੇ ਦਿਵਸ ਦੇ ਤੌਰਤੇ ਮਨਾਇਆ ਤੇ ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਹੋਇਆਂ ਉਹਨਾਂ ਦੇ ਪਵਿੱਤਰ ਸੁਪਨੇ ਨੂੰ ਸਕਾਰ ਤੇ ਉਸ ਉੱਪਰ ਪਹਿਰਾ ਦੇਣ ਪ੍ਰਣ ਦੁਹਰਾਇਆ । ਪੰਥਕ ਆਗੂਆਂ ਨੇ ਭਾਰਤ ਦੇ ਹਾਕਮਾਂ ਨੂੰ ਇਹ ਵੀ ਸਨੇਹਾ ਦਿੱਤਾ ਕਿ ਤੁਸੀ ਆਪਣੀ ਚਾਣਕੀਆਂ ਨੀਤੀ ਰਾਹੀਂ ਕੁਝ ਕਮਜ਼ੋਰ ਜਮੀਰਾਂ, ਥੱਕ ਚੁੱਕੇ, ਜਾਂ ਲਾਲਸਾਵਾਂ ਵੱਸ ਕੁਝ ਖਾਲਿਸਤਾਨੀਆਂ ਨੂੰ ਆਪਣੀ ਬੋਲੀ ਬਲਾਉਣ ਦਾ ਭਰਮ ਪਾਲ ਕੇ ਜਾਂ ਅਜਾਦੀ ਦੀ ਲਹਿਰ ਦੇ ਆਗੂਆਂ ਨੂੰ ਆਪਣੇ ਭਾੜੇ ਦੇ ਕਾਤਲਾਂ ਤੋ ਸ਼ਹੀਦ ਕਰਾਕੇ ਸੰਘਰਸ਼ਕਾਰੀਆਂ ਦੇ ਮਨਾ ਅੰਦਰ ਡਰ ਸਹਿਮ ਪੈਦਾ ਕਰਕੇ ਅਜ਼ਾਦੀ ਦੀ ਅਵਾਜ ਜਾਂ ਰੋਹ ਮੁਜ਼ਾਹਰਿਆਂ ਨੂੰ ਬੰਦ ਕਰਵਾ ਦੇਵੋਗੇ ਇਹ ਤੁਹਾਡਾ ਵਹਿਮ ਹੈ । ਜੋ ਤੁਸੀ ਸਿੱਖ ਕੌਮ ਨਾਲ ਵਿਸ਼ਵਾਸ਼ਘਾਤ ਕਰਕੇ ਸਿੱਖਾਂ ਤੇ ਘੱਟ ਗਿਣਤੀਆਂ ਨਾਲ ਵਿਤਕਰੇ ਤੇ ਦੂਸਰੇ ਸ਼ਹਿਰੀਆਂ ਵਾਲ਼ਾ ਸਲੂਕ ਕਰਕੇ ਆਏ ਦਿਨ ਗੁਲਾਮੀ ਦਾ ਅਹਿਸਾਸ ਕਰਾ ਕੇ 82% ਕੁਰਬਾਨੀਆਂ ਕਰਨ ਵਾਲੀ ਕੌਮ ਨਾਲ ਕੀਤੇ ਵਾਇਦੇ ਭੁਲਾ ਕੇ ਅਕਿ੍ਰਤਘਣਤਾ ਦਾ ਸਬੂਤ ਦਿੱਤਾ ਹੈ ਇਸੇ ਕਰਕੇ ਸਿੱਖ ਕੌਮ ਦੇ ਅਜ਼ਾਦ ਘਰ ਦੇ ਚਾਹਵਾਨ ਤੁਹਾਡੇ ਅਜ਼ਾਦੀ ਦੇ ਦਿਹਾੜੇ ਨੂੰ ਕਾਲੇ ਦਿਵਸ ਦੇ ਤੌਰਤੇ ਮਨਾ ਰਹੇ ਹਨ ਤੇ ਤੂਹਾਨੂੰ ਲਾਹਣਤਾ ਪਾ ਰਹੇ ਹਨ । ਉੱਥੇ ਤੁਹਾਡੇ ਡਰ ਸਹਿਮ ਪਾਉਣ ਦੇ ਭਰਮ ਨੂੰ ਵੀ ਤੁਹਾਡੇ ਸਾਹਮਣੇ ਖੜਕੇ ਤੋੜ ਰਹੇ ਹਾਂ ਇਹ ਸੰਘਰਸ਼ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ । ਰੋਹ ਮੁਜ਼ਾਹਰੇ ਵਿੱਚ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਗੁਰਪਾਲ ਸਿੰਘ ਪਾਲਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਕਲੋਨ, ਭਾਈ ਅਵਤਾਰ ਸਿੰਘ ਬੱਬਰ ਖ਼ਾਲਸਾ ਜਰਮਨੀ, ਭਾਈ ਜਗਤਾਰ ਸਿੰਘ ਮਾਹਲ, ਭਾਈ ਇੰਦਰਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਭਾਈ ਹੀਰਾ ਸਿੰਘ ਮੱਤੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਭਾਈ ਹਰਮੀਤ ਸਿੰਘ, ਭਾਈ ਜਤਿੰਦਰ ਸਿੰਘ, ਰਾਮਪਾਲ ਸਿੰਘ, ਯੂਸਫ ਅਲੀ ਅਕਰਮ ਸਦਰ ਕਸ਼ਮੀਰ ਕੌਸਲ ਜਰਮਨੀ, ਨੇ ਆਪਣੇ ਵੀਚਾਰਾ ਦੀ ਸਾਂਝ ਪਾਈ ਭਾਰਤ ਦੀ ਅਖੌਤੀ ਅਜ਼ਾਦੀ ਤੇ ਸਿੱਖ ਕੌਮ, ਘੱਟ ਗਿਣਤੀ ਕੌਮਾਂ ਤੇ ਔਰਤਾਂ ਉਪੱਰ ਹਿੰਦੂਤਵੀ ਹਕੂਮਤ ਦੀ ਸ਼ਹਿ ਤੇ ਕੀਤੇ ਜਾ ਰਹੇ ਜ਼ੁਲਮਾਂ ਦੀਆਂ ਤਸਵੀਰਾਂ ਵਾਲੇ ਬੈਨਰ ਇਹਨਾਂ ਦੇ ਕਰੂਰ ਚੇਹਰੇ ਨੰਗਾ ਕਰ ਰਿਹੀਆਂ ਸੀ । ਉੱਥੇ ਖਾਲਿਸਤਾਨੀ ਨਿਸ਼ਾਨ ਸਾਹਿਬ ਤੇ ਖਾਲਿਸਤਾਨ ਜ਼ਿੰਦਾਬਾਦ, ਸ਼ਹੀਦੋ ਤੁਹਾਡੀ ਸੋਚ ਤੇ ਪਹਿਰਾ ਦੇਵਾਂਗੇ ਠੋਕ ਦੇ ਨਾਹਰੇ ਗੂੰਜਦੇ ਰਹੇ ।
Comments (0)