ਭਾਰਤ ਸਰਕਾਰ ਨੇ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਿਆ

ਭਾਰਤ ਸਰਕਾਰ ਨੇ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਿਆ
ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ: ਪੰਜਾਬ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਹੈ ਕਿ ਨਨਕਾਣਾ ਸਾਹਿਬ ਜਾਣ ਲਈ ਭਾਰਤ ਦੀ ਭਾਜਪਾ ਸਰਕਾਰ ਨੇ ਸਿਆਸੀ ਕਿੜ ਦੇ ਚਲਦਿਆਂ ਪੰਜਾਬ ਦੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾਂ ਨੂੰ ਸਰਹੱਦ ਪਾਰ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ। 

ਉਹਨਾਂ ਦੋਸ਼ ਲਾਇਆ ਕਿ ਇਹ ਸਭ ਸ਼੍ਰੋਮਣੀ ਅਕਾਲੀ ਦਲ ਦੇ ਕਹਿਣ 'ਤੇ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ 31 ਅਕਤੂਬਰ ਤੋਂ 2 ਨਵੰਬਰ ਤੱਕ ਅਖੰਡ ਪਾਠ ਸਾਹਿਬ ਕਰਵਾਏ ਜਾਣੇ ਸਨ।

ਚੰਨੀ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਭੇਜੇ ਗਏ 31 ਨਾਵਾਂ ਵਿੱਚੋਂ ਸਰਕਾਰ ਨੇ ਸਿਰਫ 11 ਅਫਸਰਾਂ ਅਤੇ ਪੱਤਰਕਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ ਤੇ ਇਹ ਪ੍ਰਵਾਨਗੀ ਵੀ 29 ਅਕਤੂਬਰ ਬਾਅਦ ਦੁਪਹਿਰ ਦਿੱਤੀ ਗਈ। ਜਦਕਿ ਪੰਜਾਬ ਨਾਲ ਸਬੰਧਿਤ ਲੋਕ ਸਭਾ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਨੂੰ ਪ੍ਰਵਾਨਗੀ ਦੇਣ ਤੋਂ ਨਾਹ ਕਰ ਦਿੱਤੀ ਗਈ। ਇਹ ਸਭ ਸ਼੍ਰੋਮਣੀ ਅਕਾਲੀ ਦਲ ਦੇ ਕਹਿਣ 'ਤੇ ਹੋਇਆ ਹੈ।"

ਉਹਨਾਂ ਭਾਰਤ ਸਰਕਾਰ ਵੱਲੋਂ ਲਾਈ ਇਸ ਰੋਕ ਨੂੰ ਗੈਰ ਸੰਵਿਧਾਨਕ ਅਤੇ ਭਾਰਤ ਦੇ ਸੰਘੀ ਢਾਂਚੇ 'ਤੇ ਹਮਲਾ ਦੱਸਿਆ ਹੈ। ਉਹਨਾਂ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਖਰਾਬੀਆਂ ਕਰ ਰਹੇ ਹਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।