ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦਾ ਹੱਥ : ਜਗਮੀਤ ਸਿੰਘ ਬਰਾੜ

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦਾ ਹੱਥ : ਜਗਮੀਤ ਸਿੰਘ ਬਰਾੜ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 4 ਮਈ (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਮੁੜ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ, ਹਾਲਾਂਕਿ ਕਨੈਡਾ ਪੁਲਿਸ ਕਰਮਚਾਰੀਆਂ ਨੇ ਕਿਹਾ ਹੈ ਕੀ ਮਾਮਲੇ ਦੀ ਜਾਂਚ ਜਾਰੀ ਹੈ ਤੇ ਹੋਰ ਗ੍ਰਿਫਤਾਰੀਆਂ ਵੀਂ ਹੋ ਸਕਦੀਆਂ ਹਨ । ਜਗਮੀਤ ਸਿੰਘ ਦੀ ਐਨਡੀਪੀ ਨੇ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਘੱਟ ਗਿਣਤੀ ਸਰਕਾਰ ਨੂੰ ਕੁਝ ਅਹਿਮ ਬਿੱਲਾਂ 'ਤੇ ਸਮਰਥਨ ਦੇ ਬਦਲੇ ਸਮਰਥਨ ਦਿੱਤਾ ਹੈ।

ਕੈਨੇਡੀਅਨ ਪੁਲਿਸ ਵੱਲੋਂ ਹਰਦੀਪ ਨਿੱਝਰ ਦੀ ਹੱਤਿਆ ਦੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਐਲਾਨ ਤੋਂ ਬਾਅਦ ਜਗਮੀਤ ਸਿੰਘ ਨੇ ਦਾਅਵਾ ਕੀਤਾ ਕਿ ਇਸ ਵਿੱਚ ਭਾਰਤੀ ਦਾ ਹੱਥ ਸੀ।

ਐਕਸ 'ਤੇ ਆਪਣੀ ਪੋਸਟ ਵਿੱਚ, ਜਗਮੀਤ ਸਿੰਘ ਨੇ ਲਿਖਿਆ, "ਭਾਰਤ ਸਰਕਾਰ ਨੇ ਇੱਕ ਕੈਨੇਡੀਅਨ ਨਾਗਰਿਕ ਨੂੰ ਕੈਨੇਡੀਅਨ ਧਰਤੀ 'ਤੇ - ਇੱਕ ਪੂਜਾ ਸਥਾਨ 'ਤੇ ਕਤਲ ਕਰਨ ਲਈ ਕਾਤਲਾਂ ਨੂੰ ਕਿਰਾਏ 'ਤੇ ਲਿਆ। ਅੱਜ 3 ਗ੍ਰਿਫਤਾਰੀਆਂ ਕੀਤੀਆਂ ਗਈਆਂ। ਮੈਨੂੰ ਉਨ੍ਹਾਂ ਬਾਰੇ ਦਸਿਆ ਜਾਏ ਕੀ ਕੋਈ ਵੀ ਭਾਰਤੀ ਏਜੰਟ ਜਾਂ ਸਟੇਟ ਐਕਟਰ ਜਿਸਨੇ ਹੁਕਮ ਦਿੱਤਾ ਸੀ। ਇਸ ਕਤਲ ਦਾ ਪਰਦਾਫਾਸ਼ ਕੀਤਾ ਜਾਣਾ ਚਾਹੀਦਾ ਹੈ ਅਤੇ ਕੈਨੇਡਾ, ਜਮਹੂਰੀਅਤ ਅਤੇ ਬੋਲਣ ਦੀ ਆਜ਼ਾਦੀ ਲਈ ਪੂਰੀ ਤਾਕਤ ਨਾਲ ਹਰਦੀਪ ਸਿੰਘ ਨਿੱਝਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਜਿਕਰਯੋਗ ਹੈ ਕੀ ਪਿਛਲੇ ਸਾਲ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਵੀ ਇਸ ਕਤਲੇਆਮ ਵਿੱਚ ਭਾਰਤੀ ਹੱਥ ਹੋਣ ਦਾ ਦੋਸ਼ ਲਾਇਆ ਸੀ, ਜਿਸ ਦਾ ਭਾਰਤ ਨੇ ਜ਼ੋਰਦਾਰ ਖੰਡਨ ਕੀਤਾ ਸੀ ਅਤੇ ਇਸਨੂੰ 'ਬੇਹੂਦਾ ਅਤੇ ਪ੍ਰੇਰਿਤ' ਕਿਹਾ ਸੀ।