ਕਰਤਾਰਪੁਰ ਲਾਂਘੇ ਬਾਰੇ ਭਾਰਤੀ ਮੀਡੀਆ ਦੇ ਕੂੜ ਪ੍ਰਚਾਰ ਦਾ ਪਰਦਾਫਾਸ਼; ਪਾਕਿਸਤਾਨ ਨੇ ਕਿਹਾ ਨਹੀਂ ਲਵਾਂਗੇ ਫੀਸ
ਚੰਡੀਗੜ੍ਹ: ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਲਈ ਕੁੱਝ ਘੰਟਿਆਂ ਦਾ ਸਮਾਂ ਰਹਿ ਗਿਆ ਹੈ ਪਰ ਭਾਰਤੀ ਮੀਡੀਆ ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਖਿਲਾਫ ਬੇਭਰੋਸਗੀ ਪੈਦਾ ਕਰਨ ਲਈ ਝੂਠੀਆਂ ਖਬਰਾਂ ਲਾ ਰਿਹਾ ਹੈ, ਜਿਸ ਦਾ ਪਰਦਾਫਾਸ਼ ਹੋ ਗਿਆ ਹੈ। ਭਾਰਤੀ ਮੀਡੀਆ ਅਦਾਰਿਆਂ ਵੱਲੋਂ ਅੱਜ ਦੁਪਹਿਰ ਖਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਕਿ ਪਾਕਿਸਤਾਨ ਸਰਕਾਰ ਨੇ ਆਪਣੇ ਫੈਂਸਲੇ ਤੋਂ ਪਿੱਛੇ ਹਟਦਿਆਂ ਉਦਘਾਟਨ ਵਾਲੇ ਦਿਨ 9 ਨਵੰਬਰ ਨੂੰ ਲਾਂਘੇ ਰਾਹੀਂ ਜਾਣ ਵਾਲੀਆਂ ਸੰਗਤਾਂ ਤੋਂ ਫੀਸ ਲੈਣ ਦਾ ਐਲਾਨ ਕੀਤਾ ਹੈ।
ਪਰ ਭਾਰਤੀ ਖਬਰੀ ਅਦਾਰਿਆਂ ਦੇ ਇਸ ਝੂਠ ਦਾ ਪਰਦਾਫਾਸ਼ ਕਰਦਿਆਂ ਪਾਕਿਸਤਾਨ ਦੇ ਵਿਦੇਸ਼ ਮਹਿਕਮੇ ਦੇ ਮੁੱਖ ਬੁਲਾਰੇ ਡਾ. ਮੁਹੱਮਦ ਫੈਸਲ ਨੇ ਟਵੀਟ ਕਰਦਿਆਂ ਸਾਫ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕੀਤੇ ਐਲਾਨ ਮੁਤਾਬਿਕ 9 ਨਵੰਬਰ ਅਤੇ 12 ਨਵੰਬਰ ਨੂੰ ਲਾਂਘੇ ਰਾਹੀਂ ਆਉਣ ਵਾਲੀਆਂ ਸੰਗਤਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।
PM Imran Khan had also announced waiver of service charges of US $ 20 on 9 and 12 November 2019. Abiding by the PM’s commitment, Pakistan will not receive any service charge from pilgrims on these two dates. #pakistankartarpurspirit
— Dr Mohammad Faisal (@ForeignOfficePk) November 8, 2019
ਇਸ ਖਬਰ ਨੂੰ ਵੱਧ ਤੋਂ ਵੱਧ ਸਾਂਝਾ ਕਰਕੇ ਭਾਰਤੀ ਮੀਡੀਆ ਵੱਲੋਂ ਪਾਏ ਜਾ ਰਹੇ ਭੁਲੇਖਿਆਂ ਨੂੰ ਦੂਰ ਕਰਨ ਵਿੱਚ ਮਦਦ ਕਰੋ।
ਇਸ ਖ਼ਬਰ ਨੂੰ ਵੀ ਪੜ੍ਹੋ: ਕਰਤਾਰਪੁਰ ਲਾਂਘਾ: ਪਾਸਪੋਰਟ ਅਤੇ ਫੀਸ ਸਬੰਧੀ ਖਬਰਾਂ ਰਾਹੀਂ ਪੈਦਾ ਕੀਤੀ ਜਾ ਰਹੀ ਦੁਵਿਧਾ
ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।
Comments (0)