ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਕੁੱਲ 15 ਅਕਾਲੀ ਆਗੂ ਪੁਲਿਸ ਨੇ ਫੜੇ 

ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਕੁੱਲ 15 ਅਕਾਲੀ ਆਗੂ ਪੁਲਿਸ ਨੇ ਫੜੇ 

*ਅਕਾਲੀ ਦਲ ਦੇ ਵਰਕਰ ਰਕਾਬਗੰਜ ਗੁਰਦੁਆਰਾ ਤੋਂ ਸੰਸਦ ਭਵਨ ਤਕ ਕੱਢ ਰਹੇ ਸਨ ਮਾਰਚ  

ਅੰਮ੍ਰਿਤਸਰ ਟਾਈਮਜ਼ ਬਿਉਰੋ

ਨਵੀਂ ਦਿੱਲੀ : ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ‘ਆਮ ਆਦਮੀ ਪਾਰਟੀ’ ਤੇ ਸ਼੍ਰੋਮਣੀ ਅਕਾਲੀ ਦਲ  ‘ਕਾਲਾ ਦਿਵਸ’ ਮਨਾ ਰਹੇ ਹਨ। ਅਕਾਲੀ ਦਲ ਦੇ ਵਰਕਰ ਰਕਾਬਗੰਜ ਗੁਰਦੁਆਰਾ ਤੋਂ ਸੰਸਦ ਭਵਨ ਤਕ ਮਾਰਚ ਕੱਢ ਰਹੇ ਹਨ। ਇਸ ਮਾਰਚ ’ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹਨ। ਦੱਸਿਆ ਦਾ ਰਿਹਾ ਹੈ ਕਿ ਮਾਰਚ ’ਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਵੀ ਸ਼ਿਰਕਤ ਕਰ ਰਹੀ ਹੈ। ਦੱਸਣਯੋਗ ਹੈ ਕਿ 17 ਸਤੰਬਰ 2020 ਨੂੰ ਲੋਕਸਭਾ ’ਚ ਤਿੰਨ ਖੇਤੀ ਕਾਨੂੰਨ ਪਾਸ ਹੋਏ ਸਨ ਤੇ  ਹਰਸਿਮਰਤ ਕੌਰ ਨੇ ਆਪਣਾ ਅਸਤੀਫਾ ਦਿੱਤਾ ਸੀ।ਇਸ ਨੂੰ ਲੈ ਕੇ ਦਿੱਲੀ-ਐੱਨਸੀਆਈਰ ਦੇ ਵੱਖ-ਵੱਖ ਮਾਰਗਾਂ ’ਤੇ ਡਿਵਰਸ਼ਨ ਕਰਨ ਦੇ ਨਾਲ-ਨਾਲ ਸੁਰੱਖਿਆ ਵੀ ਸਖ਼ਤ ਕੀਤੀ ਗਈ ਹੈ। ਇਸ ਕਾਰਨ ਦਿੱਲੀ ’ਚ ਜਗ੍ਹਾ-ਜਗ੍ਹਾ ਜਾਮ ਲੱਗਾ ਹੋਇਆ ਹੈ। ਦਿੱਲੀ ’ਚ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। ਪੁਲਿਸ ਨੇ ਝਾੜੌਦਾ ਕਲਾ ਬਾਰਡਰ ਨੂੰ ਕਿਸਾਨ ਅੰਦੋਲਨ ਦੀ ਵਜ੍ਹਾ ਨਾਲ ਬੈਰੀਕੇਡਿੰਗ ਲੱਗਾ ਕੇ ਬੰਦ ਕਰ ਦਿੱਤਾ ਹੈ।  ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਕੁੱਲ 15 ਅਕਾਲੀ ਆਗੂਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਦਰਅਸਲ ਇਸ ਮੌਕੇ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਵਰਕਰ ਜੁਟੇ ਹੋਏ ਹਨ। ਇਹ ਲੋਕ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਭਵਨ ਤਕ ਮਾਰਚ ਕੱਢਣ ਲਈ ਪ੍ਰਦਰਸ਼ਨ ਕਰ ਰਹੇ ਸਨ।ਨਵੀਂ ਦਿੱਲੀ ਦੇ ਡੀਸੀਪੀ ਦੀਪਕ ਯਾਦਵ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੁਆਰਾ ਕੀਤੇ ਜਾ ਵਿਰੋਧ ਪ੍ਰਦਰਸ਼ਨ ਲਈ ਇੱਥੇ ਕੁਝ ਲੋਕ ਜਮ੍ਹਾ ਹੋ ਗਏ ਹਨ। ਅਸੀਂ ਉਨ੍ਹਾਂ ਨੂੰ ਸਪੱਸ਼ਟ ਰੂਪ ਨਾਲ ਸੂਚਿਤ ਕੀਤਾ ਹੈ ਕਿ ਵਿਰੋਧ ਪ੍ਰਦਰਸ਼ਨ ਕਰਨ ਦੀ ਕੋਈ ਪ੍ਰਵਾਨਗੀ ਨਹੀਂ ਹੈ।ਦਿੱਲੀ ਪੁਲਿਸ ਦਾ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤਕ ਸ਼ੁੱਕਰਵਾਰ ਨੂੰ ਹੋਣ ਵਾਲੇ ਵਿਰੋਧ ਮਾਰਚ ਦੇ ਕਾਰਨ ਕੋਰੋਨਾ ਵਾਇਰਸ ਫੈਲ ਸਕਦਾ ਹੈ। ਅਜਿਹੇ ’ਚ ਨਵੀਂ ਦਿੱਲੀ ’ਚ 144 ਲਾਗੂ ਕਰ ਦਿੱਤੀ ਗਈ ਹੈ।- ਉੱਥੇ ਹੀ ਦਿੱਲੀ ’ਚ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ-ਹਰਿਆਣਾ ਸਰਹੱਦ ’ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਯੂਪੀ ਬਾਰਡਰ ’ਤੇ ਵੀ ਸੁਰੱਖਿਆ ਕਾਫੀ ਵਧਾ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਇਸ ਰੋਸ ਪ੍ਰਦਰਸ਼ਨ 'ਚ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਸਮੇਤ ਪੰਜਾਬ ਦੇ ਕਈ ਵੱਡੇ ਨੇਤਾ ਤੇ ਸੈਂਕੜੇ ਵਰਕਰ ਸ਼ਾਮਲ ਹਨ। ਵੈਸੇ, ਦਿੱਲੀ ਪੁਲਿਸ ਦੁਆਰਾ ਕਈ ਸੜਕਾਂ ਬੰਦ ਕਰਨ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਸਾਡੇ ਲੋਕਾਂ ਨੂੰ ਰਸਤੇ ਵਿੱਚ ਰੋਕਿਆ ਜਾ ਰਿਹਾ ਹੈ। ਸਰਕਾਰ ਸਾਡੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ, ਦਿੱਲੀ ਪੁਲਿਸ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਅਕਾਲੀ ਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਮਾਰਚ ਕੱਢਣ 'ਚ ਸਫਲ ਰਿਹਾ ਹੈ।

ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਦਿਖਾਏ ਕਾਲੇ ਝੰਡੇ 

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਖਿਲਾਫ ਹਰਿਆਣਾ ਦੇ ਹਿਸਾਰ ਵਿੱਚ ਰਾਮਾਇਣ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਦਿਖਾ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ। ਸੁਰੱਖਿਆ ਪ੍ਰਬੰਧਾਂ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਸੜਕ 'ਤੇ ਵਾਹਨਾਂ ਦੇ ਸਾਹਮਣੇ ਖੜ੍ਹੇ ਹੋ ਕੇ ਕਿਸਾਨਾਂ ਨੇ ਬਾਦਲ ਨੂੰ ਕਾਲੇ ਝੰਡੇ ਦਿਖਾਏ। ਰਾਮਾਇਣ ਟੋਲ ਪਲਾਜ਼ਾ ਹਿਸਾਰ ਦਿੱਲੀ ਹਾਈਵੇ 'ਤੇ ਸਥਿਤ ਹੈ।