ਮੋਦੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਵਧਾਈ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਨਾਲ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਜਾਰੀ ਰੱਖਣਗੇ।
ਕੌਮੀ ਮਹਿਲਾ ਕਮਿਸ਼ਨ ਨੇ ਜਤਾਇਆ ਇਤਰਾਜ਼
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ 'ਮੀ-ਟੂ' ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਰੇਖਾ ਸ਼ਰਮਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਣਾ ਸ਼ਰਮਨਾਕ ਤੇ ਕਾਫ਼ੀ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇਕ ਆਈ.ਏ.ਐੱਸ ਅਧਿਕਾਰੀ ਨੇ ਝੱਲੀ ਸੀ। ਉਨ੍ਹਾਂ ਕਿਹਾ ਕਿ ਚੰਨੀ ਨੂੰ ਉਨ੍ਹਾਂ ਦੋਸ਼ਾਂ ਪ੍ਰਤੀ ਜਵਾਬਦੇਹ ਹੁੰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਨੋਟਿਸ ਲਿਆ ਸੀ ਪਰ ਸੂਬਾ ਸਰਕਾਰ ਨੇ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਸੀ।
Comments (0)