ਸਥਾਨਕ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਵੱਲੋਂ ਪੰਜਾਬ ਸਰਕਾਰ ਦੇ ਦਿੱਲੀ ਵਿਖੇ ਕਾਰਜਸ਼ੀਲ ਵੱਖ—ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ, ਮਨਪ੍ਰੀਤ ਸਿੰਘ ਖਾਲਸਾ):- ਸਥਾਨਕ ਕਮਿਸ਼ਨਰ, ਪੰਜਾਬ ਭਵਨ, ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵੱਲੋਂ ਅੱਜ ਕੌਮੀਰਾਜਧਾਨੀ ਵਿਖੇ ਕਾਰਜਸ਼ੀਲ ਪੰਜਾਬ ਸਰਕਾਰ ਦੇ ਵੱਖ—ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਵਿਭਾਗਾਂ ਦੀ ਕਾਰਗੁਜਾਰੀ ਨੂੰ ਹੋਰ ਪੇਸ਼ੇਵਰ ਅਤੇ ਉਸਾਰੂ ਬਣਾਉਣ ਸਬੰਧੀ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਦੇ ਵੱਖ—ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਹੋਰ ਵਧੇਰੇ ਉਸਾਰੂ ਨਤੀਜੇ ਸਾਹਮਣੇ ਲਿਆਂਦੇ ਜਾ ਸਕਣ।ਸ਼੍ਰੀਮਤੀ ਭੰਡਾਰੀ ਵੱਲੋਂ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਹਦਾਇਤਾਂ ਨੂੰ ਇੰਨ੍ਹ—ਬਿੰਨ੍ਹ ਅਮਲ ਵਿੱਚ ਲਿਆਉਣ। ਉਨ੍ਹਾਂ ਪੰਜਾਬ ਭਵਨ ਨੂੰ ਹੋਰ ਬਿਹਤਰ ਦਿੱਖ ਦੇਣ ਅਤੇ ਇਥੋਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਵੱਖ—ਵੱਖਵਿਭਾਗ ਵੱਲੋਂ ਸੁਝਾਅ ਵੀ ਮੰਗੇ।
Comments (0)