ਅਫਗਾਨਿਸਤਾਨ ਅੰਦਰ ਫਸੇ ਹੋਏ 227 ਭਾਰਤੀ ਨਾਗਰਿਕ, ਹਿੰਦੂ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕਢਣ ਲਈ ਅਦਾਲਤ ਅੰਦਰ ਪਟੀਸ਼ਨ ਹੋਈ ਦਾਇਰ 

ਅਫਗਾਨਿਸਤਾਨ ਅੰਦਰ ਫਸੇ ਹੋਏ 227 ਭਾਰਤੀ ਨਾਗਰਿਕ, ਹਿੰਦੂ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕਢਣ ਲਈ ਅਦਾਲਤ ਅੰਦਰ ਪਟੀਸ਼ਨ ਹੋਈ ਦਾਇਰ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਅਫਗਾਨਿਸਤਾਨ ਅੰਦਰ ਰਹਿ ਰਹੇ ਸਿੱਖ ਪਰਿਵਾਰ ਜੋ ਕਿ ਓਥੋਂ ਦੇ ਮੌਜੂਦਾ ਹਾਲਾਤਾਂ ਵਿਚ ਬੜੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਨੂੰ ਦੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਵਕੀਲ ਗੁਰਿੰਦਰ ਪਾਲ ਸਿੰਘ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਅੰਦਰ ਦਾਖਿਲ ਕੀਤੀ ਗਈ ਜਨਹਿੱਤ ਪਟੀਸ਼ਨ (ਪੀਆਈਐਲ) ਵਿਚ ਦਸਿਆ ਗਿਆ ਕਿ 227 ਭਾਰਤੀ ਨਾਗਰਿਕ, ਹਿੰਦੂ ਅਤੇ ਸਿੱਖ ਭਾਈਚਾਰੇ ਦੇ ਮੈਂਬਰ ਅਫਗਾਨਿਸਤਾਨ ਵਿੱਚ ਫਸੇ ਹੋਏ ਹਨ ਅਤੇ ਜਿਨ੍ਹਾਂ ਨੂੰ ਰੋਜ਼ਾਨਾ ਦੇ ਅਧਾਰ ਤੇ ਉਨ੍ਹਾਂ ਦੇ ਜੀਵਨ ਅਤੇ ਸੰਪਤੀਆਂ ਨੂੰ ਖਤਰੇ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਓਥੋਂ ਦੇ ਮੌਜੂਦਾ ਹਾਲਾਤਾਂ ਵਿਚ ਉਨ੍ਹਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ ਇਸ ਲਈ ਪਟੀਸ਼ਨਕਰਤਾ ਨੇ ਉਨ੍ਹਾਂ ਨੂੰ ਬਾਹਰ ਕਢਣ, ਈ-ਵੀਜ਼ਾ ਜਾਰੀ ਕਰਨ ਅਤੇ ਭਾਰਤ ਵਾਪਸ ਸੁਰੱਖਿਅਤ ਵਾਪਸੀ ਲਈ ਤੁਰੰਤ ਰਾਹਤ ਦੀ ਮੰਗ ਕੀਤੀ ਹੈ। ਅਪੀਲ ਕਰਤਾ ਪਰਮਿੰਦਰ ਪਾਲ ਸਿੰਘ, ਇੱਕ ਸਮਾਜ ਸੇਵੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਬੁਲਾਰੇ ਹਨ।