ਮੋਦੀ ਸਰਕਾਰ ਦੇ ਵਲੋਂ ਕਿਸਾਨਾਂ ਲਈ ਦੱਸੇ ਜਾਂਦੇ ਸੁਧਾਰ ਫਰਜ਼ੀ ਤੇ ਨਕਲੀ ਹਨ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਮਿਲਣ ਤੱਕ ਅੰਦੋਲਨ ਰਹੇਗਾ ਜਾਰੀ: ਟਿਕੈਤ

ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਪ੍ਰਧਾਨ ਮੰਤਰੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਿਰਫ਼ ਇੱਕ ਮੁੱਦਾ ਹੀ ਹੇਠਾਂ ਆਇਆ ਹੈ। ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸਾਨਾਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨ ਬਣਾਉਣ ਦੀ ਵੀ ਰਹੀ ਹੈ।22 ਨੂੰ ਲਖਨਊ 'ਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਬਾਰੇ ਜਾਣਕਾਰੀ ਦਿੰਦੇ ਹੋਏ ਟਿਕੈਤ ਨੇ ਕਿਹਾ, ''ਮੈਂ ਲਖਨਊ ਜਾ ਰਿਹਾ ਹਾਂ, 22 ਨੂੰ ਲਖਨਊ 'ਚ ਮਹਾਪੰਚਾਇਤ ਹੈ। ਖੇਤੀ ਕਾਨੂੰਨ ਵਾਪਿਸ ਲਏ ਜਾਣ ਦਾ ਐਲਾਨ ਕੀਤਾ ਗਿਆ ਹੈ । ਸਾਡੇ ਸਾਰੇ ਮਸਲਿਆਂ ਵਿੱਚੋਂ ਸਿਰਫ਼ ਇੱਕ ਹੀ ਮਸਲਾ ਹੇਠਾਂ ਆਇਆ ਹੈ, ਬਾਕੀ ਅਜੇ ਮੁਲਤਵੀ ਪਏ ਹਨ। ਕਿਸਾਨਾਂ ਅਤੇ ਮਰਨ ਵਾਲੇ ਕਿਸਾਨਾਂ ਵਿਰੁੱਧ ਦਰਜ ਕੇਸ ਅਹਿਮ ਮੁੱਦੇ ਹਨ।ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 22 ਨਵੰਬਰ ਨੂੰ ਲਖਨਊ ਦੇ ਈਕੋ ਗਾਰਡਨ 'ਚ ਕਿਸਾਨ ਮਹਾਪੰਚਾਇਤ ਹੋਣ ਜਾ ਰਹੀ ਹੈ। ਰਾਕੇਸ਼ ਟਿਕੈਤ ਨੇ ਲੋਕਾਂ ਨੂੰ ਮਹਾਂਪੰਚਾਇਤ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
Comments (0)