ਮਨਜਿੰਦਰ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਛੱਡ,  ਬਣਿਆ ਭਾਜਪਾਈ

ਮਨਜਿੰਦਰ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਛੱਡ,  ਬਣਿਆ ਭਾਜਪਾਈ

ਅੰਮ੍ਰਿਤਸਰ ਟਾਈਮਜ਼    

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ, ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।  ਮੈਂ ਆਉਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ।  ਆਪਣੇ ਭਾਈਚਾਰੇ, ਮਨੁੱਖਤਾ ਅਤੇ ਦੇਸ਼ ਦੀ ਸੇਵਾ ਲਈ ਮੇਰੀ ਵਚਨਬੱਧਤਾ ਬਰਕਰਾਰ ਹੈ ।

ਮਨਜਿੰਦਰ ਸਿੰਘ ਸਿਰਸਾ ਵੱਲੋਂ ਜਾਰੀ ਇੱਕ ਪੱਤਰ ਵਿੱਚ ਉਹਨਾਂ ਲਿਖਿਆ ਕਿ ਕੁਝ ਨਿੱਜੀ ਕਾਰਨਾਂ ਕਰਕੇ ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਿਹਾ ਹਾਂ।ਜਿਕਰਯੋਗ ਹੈ ਕਿ ਉਹ ਡੀਐਸਜੀਐਮਸੀ ਚੋਣਾਂ 2022 ਵਿੱਚ ਪੰਜਾਬੀ ਬਾਗ ਸੀਟ ਤੋਂ ਹਾਰ ਗਏ ਸਨ। ਸਿਰਸਾ ਦੇ ਅਸਤੀਫੇ ਨਾਲ ਹੁਣ ਕਮੇਟੀ ਦਾ ਪ੍ਰਧਾਨ ਕੌਣ ਬਣੇਗਾ ਇਹ ਤਾਂ ਸਮਾਂ ਹੀ ਦਸੇਗਾ ਪਰ ਪ੍ਰਧਾਨਗੀ ਦੀ ਦੌੜ ਵਿਚ ਹਰਮੀਤ ਸਿੰਘ ਕਾਲਕਾ ਦੇ ਪ੍ਰਧਾਨ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ । ਪੰਜਾਬ ਅੰਦਰ ਹੋਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ ।