ਭਾਜਪਾ ਵਿਚ ਅਰਵਿੰਦ ਖੰਨਾ, ਕੰਵਰਵੀਰ ਟੌਹੜਾ ਤੇ ਗੁਰਦੀਪ ਗੋਸ਼ਾ  ਹੋਏ ਸ਼ਾਮਲ

ਭਾਜਪਾ ਵਿਚ ਅਰਵਿੰਦ ਖੰਨਾ, ਕੰਵਰਵੀਰ ਟੌਹੜਾ ਤੇ ਗੁਰਦੀਪ ਗੋਸ਼ਾ  ਹੋਏ ਸ਼ਾਮਲ

ਭਾਜਪਾ ਵਿਚ ਅਰਵਿੰਦ ਖੰਨਾ, ਕੰਵਰਵੀਰ ਟੌਹੜਾ ਤੇ ਗੁਰਦੀਪ ਗੋਸ਼ਾ  ਹੋਏ ਸ਼ਾਮਲ

ਅੰਮ੍ਰਿਤਸਰ ਟਾਈਮਜ਼ 

ਨਵੀਂ ਦਿੱਲੀ: ਭਾਜਪਾ ਵੱਲੋਂ ਸਿੱਖ ਚਿਹਰਿਆਂ ਨੂੰ ਪਾਰਟੀ ਚ ਸ਼ਾਮਲ ਕਰਨ ਦਾ ਰੁਝਾਨ ਬੇਰੋਕ ਜਾਰੀ ਹੈ। ਭਾਜਪਾ ਨੇ ਅੱਜ ਸੰਗਰੂਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕੰਵਰਵੀਰ ਸਿੰਘ ਟੌਹੜਾ ਅਤੇ ਲੁਧਿਆਣਾ ਤੋਂ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।  ਉਕਤ ਸਿੱਖ ਆਗੂਆਂ ਦੀ ਭਾਜਪਾ ਚ ਸ਼ਮੂਲੀਅਤ ਪਿੱਛੇ ਮਨਜਿੰਦਰ ਸਿੰਘ ਸਿਰਸਾ ਦੀ ਵੀ ਅਹਿਮ ਭੂਮਿਕਾ ਦੱਸੀ ਜਾ ਰਹੀ ਹੈ।ਭਾਜਪਾ ਵਿੱਚ ਸ਼ਾਮਲ ਹੋਏ ਅਰਵਿੰਦ ਖੰਨਾ ਕਾਂਗਰਸ ਦੀ ਟਿਕਟ ਤੇ ਦੋ ਵਾਰ ਸੰਗਰੂਰ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਕੁਲਦੀਪ ਕੌਰ ਟੌਹੜਾ ਦੇ ਵੱਡੇ ਪੁੱਤਰ ਹਰਿੰਦਰਪਾਲ ਟੌਹੜਾ ਨੇ ਕਿਹਾ ਕਿ ਕੰਵਰਵੀਰ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਦੇ ਫੈਸਲੇ ਨਾਲ਼ ਪਰਿਵਾਰ ਦਾ ਕੋਈ ਸਰੋਕਾਰ ਨਹੀਂ ਹੈ। ਇਹ ਉਸ ਦਾ ਨਿੱਜੀ ਫੈਸਲਾ ਹੈ।