ਭਾਜਪਾ ਵਿਚ ਗ੍ਰੇਟ ਖਲੀ' ਸ਼ਾਮਿਲ

ਭਾਜਪਾ ਵਿਚ ਗ੍ਰੇਟ ਖਲੀ' ਸ਼ਾਮਿਲ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ- ਪੰਜਾਬ ਚੋਣਾਂ ਤੋਂ ਐਨ ਪਹਿਲਾਂ ਪਹਿਲਵਾਨ ਦਲੀਪ ਸਿੰਘ ਰਾਣਾ ਉਰਫ਼ 'ਗ੍ਰੇਟ ਖਲੀ' ਭਾਜਪਾ ਵਿਚ ਸ਼ਾਮਿਲ ਹੋ ਗਏ । ਖਲੀ ਦਿੱਲੀ ਸਥਿਤ ਪਾਰਟੀ ਦੇ ਹੈਡੱਕੁਆਰਟਰ ਵਿਖੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਦੀ ਮੌਜੂਦਗੀ ਵਿਚ ਪਾਰਟੀ 'ਚ ਸ਼ਾਮਿਲ ਹੋਏ ।ਖਲੀ ਨੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਰਾਸ਼ਟਰੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋਏ ਹਨ ।