ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਬੈਂਚ ਕਾਇਮ ਕਰੇਗੀ

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਬੈਂਚ ਕਾਇਮ ਕਰੇਗੀ

ਮਾਮਲਾ ਲਖੀਮਪੁਰ ਖੀਰੀ ਹਿੰਸਾ ਦਾ      

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ:  ਸੁਪਰੀਮ ਕੋਰਟ ਨੇ  ਕਿਹਾ ਕਿ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਤੇ ਮੁੱਖ ਮੁਲਜਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਅਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਲਈ ਬੈਂਚ ਕਾਇਮ ਕਰੇਗੀ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਸਾਨਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਕੇਸ ਦੇ ਮੁੱਖ ਗਵਾਹ 'ਤੇ ਹਮਲਾ ਹੋਇਆ ਸੀ।  ਭੂਸ਼ਣ ਨੇ ਕਿਹਾ ਕਿ ਗਵਾਹ 'ਤੇ ਹਮਲਾ ਕਰਨ ਵਾਲਿਆਂ ਨੇ ਕਿਹਾ, ‘'ਹੁਣ ਭਾਜਪਾ ਜਿੱਤ ਗਈ ਹੈ, ਉਹ ਹੁਣ ਇਸ ਦਾ ਖ਼ਿਆਲ ਰੱਖਣਗੇ।ਚੀਫ ਜਸਟਿਸ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਲਈ ਬੈਂਚ ਕਾਇਮ ਕਰਨਗੇ ਜਿਸ ਨੇ ਪਹਿਲਾਂ ਵੀ ਸੁਣਵਾਈ ਕੀਤੀ ਹੈ।