ਪੁਲੀਸ ਵੱਲੋਂ ਦਿੱਲੀ ਦੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਤੋਂ ਪੁੱਛ-ਗਿਛ

ਪੁਲੀਸ ਵੱਲੋਂ ਦਿੱਲੀ ਦੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਤੋਂ ਪੁੱਛ-ਗਿਛ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀਦਿੱਲੀ ਪੁਲੀਸ ਨੇ ‘ਆਪ’ ਦੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਤੋਂ ਧਾਰਮਿਕ ਸਮਾਗਮ ਵਿਵਾਦ ਦੇ ਮਾਮਲੇ ’ਵਿਚ ਪੁੱਛ ਪੜਤਾਲ ਕੀਤੀ। ਗੌਤਮ ਨੇ ਇਸ ਧਰਮ ਪਰਿਵਰਤਨ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਜਿੱਥੇ ਕਥਿਤ ਤੌਰ ’ਤੇ ਹਿੰਦੂ ਦੇਵੀ-ਦੇਵਤਿਆਂ ਦੀ ਨਿੰਦਾ ਕੀਤੀ ਗਈ ਸੀ। ਇਸ ਵਿਵਾਦ ਤੋਂ ਬਾਅਦ ਗੌਤਮ ਨੇ ਲੰਘੇ ਐਤਵਾਰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਭਾਜਪਾ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਦੌਰਾਨ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਹਮਲੇ ਲਈ ਇਸ ਮੁੱਦੇ ਦੀ ਵਰਤੋਂ ਕੀਤੀ ਤੇ ਉਨ੍ਹਾਂ ’ਤੇ ‘ਹਿੰਦੂ ਵਿਰੋਧੀ’ ਹੋਣ ਦਾ ਦੋਸ਼ ਲਗਾਇਆ। ਦਿੱਲੀ ਪੁਲੀਸ ਨੇ ਦੱਸਿਆ ਕਿ ‘ਆਪ’ ਦੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ  ਪੁੱਛ ਪੜਤਾਲ ਲਈ ਪੁਲੀਸ ਸਾਹਮਣੇ ਪੇਸ਼ ਹੋਏ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਹ ਪਹਾੜਗੰਜ ਥਾਣੇ ਵਿੱਚ ਜਾਂਚ ਵਿੱਚ ਸ਼ਾਮਲ ਹੋਏ। ਸਾਬਕਾ ਮੰਤਰੀ ਨੇ ਟਵੀਟ ਵਿੱਚ ਕਿਹਾ, ‘ਅਸੀਂ ਉਹ ਹਾਂ ਜੋ ਬਾਬਾ ਸਾਹਿਬ ਅੰਬੇਡਕਰ ਅਤੇ ਭਾਰਤੀ ਸੰਵਿਧਾਨ ਦੀ ਪਾਲਣਾ ਕਰਦੇ ਹਾਂ। ਮੈਨੂੰ  ਮੰਗਲਵਾਰਨੋਟਿਸ ਮਿਲਿਆ ਸੀ ਤੇ ਮੈਂ ਪੁਲੀਸ ਨਾਲ ਸਹਿਯੋਗ ਕਰਾਂਗਾ।’ ਬੀਤੇ ਦਿਨ ਪੁਲੀਸ ਨੇ ਉਨ੍ਹਾਂ ਦੀ ਰਿਹਾਇਸ਼ ’ਤੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਸੀ। ਇਸ ਤੋਂ ਬਾਅਦ ਗੌਤਮ ਨੇ ਕਿਹਾ, ‘ਉਨ੍ਹਾਂ ਮੇਰੇ ਤੋਂ ਇਸ ਸਮਾਗਮ ਤੇ ਇਸ ਦੇ ਪ੍ਰਬੰਧ ਬਾਰੇ ਪੁੱਛਿਆ। ਮੈਂ ਕਾਨੂੰਨ ਦੀ ਪਾਲਣਾ ਕਰਦਾ ਹਾਂ ਤੇ ਜੇਕਰ ਮੈਂ ਕੋਈ ਅਪਰਾਧ ਕੀਤਾ ਹੈ ਤਾਂ ਤੁਸੀਂ ਕੇਸ ਦਰਜ ਕਰ ਸਕਦੇ ਹੋ ਤੇ ਗ੍ਰਿਫ਼ਤਾਰ ਕਰ ਸਕਦੇ ਹੋ। ਤੁਸੀਂ ਮੇਰੇ ਤੋਂ ਪੁੱਛ ਪੜਤਾਲ ਕਰ ਸਕਦੇ ਹੋ। ਉਨ੍ਹਾਂ ਕਿਹਾ ਸੀ, ‘ਜੇਕਰ ਮੈਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਮੈਂ ਸ਼ਿਕਾਇਤਕਰਤਾ ਨੂੰ ਮਠਿਆਈ ਖੁਆਵਾਂਗਾ।’