ਜਗਜੋਤ ਸਿੰਘ ਸੋਹੀ ਤਖ਼ਤ  ਹਰਿਮੰਦਰ  ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ 

ਜਗਜੋਤ ਸਿੰਘ ਸੋਹੀ ਤਖ਼ਤ  ਹਰਿਮੰਦਰ  ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ 

ਅੰਮ੍ਰਿਤਸਰ ਟਾਈਮਜ਼ ਬਿਊਰੋ     

ਪਟਨਾ : ਤਖਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਦੇ ਮੈਂਬਰ ਜਗਜੋਤ ਸਿੰਘ ਸੋਹੀ ਸਰਬਸੰਮਤੀ ਨਾਲ  ਪ੍ਰਧਾਨ ਚੁਣੇ ਗਏ। ਜਗਜੋਤ ਸਿੰਘ ਸੋਹੀ ਨੂੰ ਪ੍ਰਧਾਨ ਬਣਾਉਣ ਦਾ ਮਤਾ ਇੰਦਰਜੀਤ ਸਿੰਘ ਨੇ ਪੇਸ਼ ਕੀਤਾ। ਮਤੇ ਦਾ ਸਮਰਥਨ ਚਰਨਜੀਤ ਸਿੰਘ ਤੇ ਗੁਰਵਿੰਦਰ ਸਿੰਘ ਨੇ ਕੀਤਾ।ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਦਾ ਅਹੁਦਾ ਖ਼ਾਲੀ ਹੋ ਗਿਆ ਸੀ। ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ 15 ਜਨਵਰੀ ਤੋਂ ਪਹਿਲਾਂ ਨਵੇਂ ਪ੍ਰਧਾਨ ਦੀ ਚੋਣ ਕਰਵਾਉਣ ਦੇ ਆਦੇਸ਼ ਦੀ ਪਾਲਣਾ ਕਰਦੇ ਹੋਏ ਬੀਤੇ ਦਿਨੀਂ ਤਖ਼ਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਕਮੇਟੀ ਮੈਂਬਰਾਂ ਦੀ ਬੈਠਕ ਬੁਲਾਈ ਗਈ ਸੀ।