ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

100 ਕਰੋੜ ਰੁਪਏ ਦੀ ਫਿਰੌਤੀ ਮੰਗੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਾਗਪੁਰ: ਜਬਰੀ ਵਸੂਲੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਗਰੋਂ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੇ ਦਫ਼ਤਰ ਅਤੇ ਘਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਨੇ ਖੁਦ ਨੂੰ ਦਾਊਦ ਇਬਰਾਹਮ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਦਿਆਂ ਸ੍ਰੀ ਗਡਕਰੀ ਤੋਂ 100 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਇੱਕ ਪੁਲੀਸ ਅਧਿਕਾਰੀ ਨੇ  ਦੱਸਿਆ ਕਿ ਫੋਨ ਕਰਨ ਵਾਲੇ ਵਿਅਕਤੀ ਦੀ ਪਛਾਣ ਹੋ ਗਈ ਹੈ ਅਤੇ ਉਸ ਦਾ ਪਤਾ ਲਗਾਉਣ ਲਈ ਕ੍ਰਾਈਮ ਬਰਾਂਚ ਦੀ ਇੱਕ ਟੀਮ ਕਰਨਾਟਕ ਭੇਜੀ ਗਈ ਹੈ। ਇਸ ਮਗਰੋਂ ਨਾਗਪੁਰ ਤੋਂ ਸੰਸਦ ਮੈਂਬਰ ਦੇ ਘਰ ਅਤੇ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।