ਗ੍ਰਹਿ ਵਿਭਾਗ ਖ਼ਾਲਿਸਤਾਨ ਦੇ ਹਮਦਰਦਾਂ ’ਤੇ ਰਖੇਗਾ ਤਿੱਖੀ ਨਜ਼ਰ
ਅਮਿਤ ਸ਼ਾਹ ਵਲੋਂ ਚੋਣਾਂ ਤੋਂ ਬਾਅਦ ਜੰਮੂ ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰਨ ਦਾ ਐਲਾਨ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ ਅਤੇ ਚੋਣਾਂ ਦੇ ਸਮੇਂ ਬਾਰੇ ਫੈਸਲਾ ਚੋਣ ਕਮਿਸ਼ਨ ਵੱਲੋਂ ਲਿਆ ਜਾਵੇਗਾ। ਸ਼ਾਹ ਨੇ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ ਅਤੇ ਅਤਿਵਾਦ ਨਾਲ ਸਬੰਧਤ ਅੰਕੜੇ ਸਭ ਤੋਂ ਘੱਟ ਹਨ। ਉਨ੍ਹਾਂ ਸ਼ਾਹ ਨੇ ਕਿਹਾ,‘ਸਰਕਾਰ ਨੇ ਖਾਲਿਸਤਾਨ ਦੇ ਹਮਦਰਦਾਂ ਦੀਆਂ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖੀ ਹੋਈ ਹੈ। ਇਸ ਮੁੱਦੇ 'ਤੇ ਪੰਜਾਬ ਸਰਕਾਰ ਨਾਲ ਵੀ ਚਰਚਾ ਕੀਤੀ ਹੈ। ਵੱਖ-ਵੱਖ ਏਜੰਸੀਆਂ ਵਿਚਕਾਰ ਚੰਗਾ ਤਾਲਮੇਲ ਹੈ। ਮੈਨੂੰ ਭਰੋਸਾ ਹੈ ਕਿ ਅਸੀਂ ਇਸ ਨੂੰ ਵਧਣ-ਫੁੱਲਣ ਨਹੀਂ ਦੇਵਾਂਗੇ।
Comments (0)