ਕਿਸਾਨ ਨੇਤਾ ਨਰੇਸ਼ ਟਿਕੈਤ ਨੂੰ ਪਰਿਵਾਰ ਸਮੇਤ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ 

ਕਿਸਾਨ ਨੇਤਾ ਨਰੇਸ਼ ਟਿਕੈਤ ਨੂੰ ਪਰਿਵਾਰ ਸਮੇਤ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 9 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਚੌਧਰੀ ਨਰੇਸ਼ ਟਿਕੈਤ ਦੇ ਪੁੱਤਰ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਚੌਧਰੀ ਗੌਰਵ ਟਿਕੈਤ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਬੁੱਧਵਾਰ ਦੁਪਹਿਰ ਨੂੰ ਕਿਸੇ ਅਣਪਛਾਤੇ ਵਿਅਕਤੀ ਦਾ ਫੋਨ ਆਇਆ ਤਾਂ ਉਸ ਨੇ ਕਿਹਾ ਕਿ ਅੱਜਕੱਲ ਟਿਕੈਤ ਪਰਿਵਾਰ ਕਾਫੀ ਸਰਗਰਮ ਹੋ ਰਿਹਾ ਹੈ।  ਗੌਰਵ ਟਿਕੈਤ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਚੌਧਰੀ ਰਾਕੇਸ਼ ਟਿਕੈਤ ਦੇ ਬਿਹਾਰ ਦੌਰੇ 'ਤੇ ਵੀ ਨਾਰਾਜ਼ਗੀ ਜਤਾਦਿਆਂ ਕਿਹਾ ਕਿ ਇਹ ਠੀਕ ਨਹੀਂ ਹੈ।  ਗੌਰਵ ਟਿਕੈਤ ਨੇ ਦੱਸਿਆ ਕਿ ਜਦੋਂ ਉਸ ਨੇ ਗੱਲਬਾਤ ਖਤਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫੋਨ ਕਰਨ ਵਾਲੇ ਨੇ ਚਿਤਾਵਨੀ ਦਿੱਤੀ।  ਜਿਸ ਤੋਂ ਬਾਅਦ ਉਸ ਨੇ ਧਮਕੀ ਦਿੱਤੀ ਕਿ ਜੇਕਰ ਸਰਗਰਮੀ ਨਾ ਘਟੀ ਤਾਂ ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।  ਜਦੋਂ ਗੌਰਵ ਟਿਕੈਤ ਨੇ ਫ਼ੋਨ ਕੱਟ ਦਿੱਤਾ ਤਾਂ ਉਸ ਨੇ ਧਮਕੀ ਭਰਿਆ ਸੁਨੇਹਾ ਵੀ ਭੇਜਿਆ।  ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।  ਪੁਲੀਸ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਨੂੰ ਕਹਿ ਰਹੀ ਹੈ ।  ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਵੀ ਪਰਿਵਾਰ ਨੂੰ ਕਈ ਵਾਰ ਧਮਕੀਆਂ ਦਿੱਤੀਆਂ ਗਈਆਂ ਸਨ।  ਭਾਕਿਯੂ ਆਗੂ ਨੇ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕਰਵਾਇਆ ਸੀ।