ਭਗਵੰਤ ਮਾਨ ਨੂੰ ਕੇਜਰੀਵਾਲ ਨੇ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨਿਆ

ਭਗਵੰਤ ਮਾਨ ਨੂੰ ਕੇਜਰੀਵਾਲ ਨੇ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨਿਆ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹੋਣਗੇ। ਇਸ ਦਾ ਰਸਮੀ ਐਲਾਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ 21 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਇਸ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਦੇ ਹੱਕ ਵਿੱਚ ਵੋਟ ਪਾਈ ਹੈ ਜਦੋਂਕਿ ਦੋ ਫੀਸਦੀ ਲੋਕਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੋਟ ਪਾਈ।ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਉਦੇਸ਼ ਲਈ ਇੱਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ। ਇਸ ਆਧਾਰ ਉੱਪਰ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪਾਰਟੀ ਆਪ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ। ਆਪਹੁਣ ਤੱਕ ਪੰਜਾਬ ਅਸੈਂਬਲੀ ਚੋਣਾਂ ਲਈ 112 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।