ਮਾਮਲਾ ਪਟਨਾ ਸਾਹਿਬ ਗਏ ਸਿੱਖ ਸ਼ਰਧਾਲੂਆਂ ’ਤੇ ਹਮਲੇ ਦਾ

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 16 ਜਨਵਰੀ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਸਾਹਿਬ ਪਟਨਾ ਵਿਖੇ ‘ਪ੍ਰਕਾਸ਼ ਪੁਰਬ’ ਵਿਚ ਸ਼ਾਮਿਲ ਹੋਣ ਲਈ ਗਏ ਸਿੱਖ ਸਰਧਾਲੂਆਂ ’ਤੇ ਪਥਰਾਅ ਸਬੰਧੀ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਇਨ੍ਹਾਂ ਮੀਡੀਆ ਰਿਪੋਰਟਾਂ ਵਿਚ ਦੱਸਿਆ ਗਿਆ ਹੈ ਕਿ ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿਚ ਸਿੱਖ ਸ਼ਰਧਾਲੂਆਂ ਦੇ ਵਾਹਨ ’ਤੇ ਹਿੰਦੂਤਵੀ ਭੀਡ਼ ਨੇ ਪਥਰਾਅ ਕੀਤਾ ਗਿਆ ਸੀ।ਇਸ ਘਟਨਾ ਦਾ ਨੋਟਿਸ ਲੈਂਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਬਿਹਾਰ ਦੇ ਮੁੱਖ ਸਕੱਤਰ ਨਾਲ ਗੱਲ ਕੀਤੀ। ਮੁੱਖ ਸਕੱਤਰ ਨੇ ਚੇਅਰਮੈਨ ਨੂੰ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿਚ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਹੈ। 11 ਨਾਮੀ ਤੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ ਥਾਣਾ ਚਾਰਪੋਖਰੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਯੱਗ ਸੰਮਤੀ ਦੇ ਸਕੱਤਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ ਤੇ ਉਨ੍ਹਾਂ ਨੂੰ ਸੁਰੱਖਿਆ ਦੇ ਕੇ ਬਿਹਾਰ ਦਾ ਬਾਰਡਰ ਪਾਰ ਕਰਵਾਇਆ ਗਿਆ ਜੋ ਹੁਣ ਪੰਜਾਬ ਪਹੁੰਚ ਗਏ ਹਨ। ਇਸ ਦੌਰਾਨ ਬਿਹਾਰ ਤੇ ਮੁੱਖ ਸਕੱਤਰ ਨੇ ਚੇਅਰਮੈਨ ਨੂੰ ਬਿਹਾਰ ਵਿਚ ਰਹਿਣ ਵਾਲੇ ਤੇ ਆਉਣ ਵਾਲੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਦਾ ਵੀ ਭਰੋਸਾ ਦਿੱਤਾ ਹੈ।
Comments (0)