ਰਾਮ ਰਹੀਮ ਨੂੰ ਦਿੱਤੀ ਜੈਡ ਸੁਰੱਖਿਆ ਸਿੱਖ ਵਿਰੋਧੀ ਤਾਕਤਾਂ ਨੂੰ ਹੱਲਾ ਸ਼ੇਰੀ - ਹਵਾਰਾ ਕਮੇਟੀ

ਰਾਮ ਰਹੀਮ ਨੂੰ ਦਿੱਤੀ ਜੈਡ ਸੁਰੱਖਿਆ ਸਿੱਖ ਵਿਰੋਧੀ ਤਾਕਤਾਂ ਨੂੰ ਹੱਲਾ ਸ਼ੇਰੀ - ਹਵਾਰਾ ਕਮੇਟੀ

ਅੰਮ੍ਰਿਤਸਰ ਟਾਈਮਜ਼


ਅੰਮ੍ਰਿਤਸਰ : ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਅਧੀਨ ਸਜ਼ਾ ਕੱਟ ਰਹੇ ਅਤੇ ਅੱਜ ਕੱਲ ਤਿੰਨ ਹਫਤਿਆ ਦੀ ਫਰਲੋ ਤੇ ਆਏ ਰਾਮ ਰਹੀਮ ਨੂੰ ਭਾਜਪਾ ਵਲੋਂ ਜੈਡ ਸੁਰਿੱਖਆ ਦੇਣ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਸਿੱਖਾਂ ਦੀ ਭਾਵਨਾਵਾਂ ਵਿਰੁੱਧ ਕਾਰਵਾਈ ਦੱਸਿਆ ਹੈ। ਭਾਜਪਾ ਦੇ ਆਗੂ ਇਕ ਪਾਸੇ ਤਾਂ ਸਿੱਖ ਧਾਰਮਿਕ ਅਤੇ ਸਿਆਸੀ ਆਗੂਆਂ ਦਾ ਸਮਰਥਨ ਲੈਣ ਲਈ ਅੱਡੀ ਚੋਟੀ ਦਾ ਜ਼ੋਰ ਲੱਗਾ ਕੇ ਪੰਜਾਬ ਵਿੱਚ ਆਪਣੀ ਸਰਕਾਰ ਬਨਾਉਣ ਦਾ ਯਤਨ ਕਰ ਰਹੇ ਹਨ ਦੁਜੇ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਰਾਮ ਰਹੀਮ ਨੂੰ ਪਹਿਲਾਂ ਫਰਲੋ ਦਿੱਤੀ ਤੇ ਹੁਣ ਜੈਡ ਸੁਰਿਖਆ ਦੇ ਕੇ ਸਿੱਖਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਭਾਜਪਾ ਬੇਅਦਬੀਆਂ ਵਾਲਿਆਂ ਨਾਲ ਖੜੀ ਹੈ। ਹਵਾਰਾ ਕਮੇਟੀ ਦੇ ਆਗੂ ਐਡਵੋਕੇਟ ਅਮਰ ਸਿੰਘ ਚਾਹਲ, ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਬਲਦੇਵ ਸਿੰਘ ਨਵਾਪਿੰਡ, ਮਹਾਬੀਰ ਸਿੰਘ ਸੁਲਤਾਨਵਿੰਡ ਅਤੇ ਬਲਬੀਰ ਸਿੰਘ ਹਿਸਾਰ ਨੇ ਕਿਹਾ ਕਿ ਸਿੱਖਾਂ ਨਾਲ ਭਾਜਪਾ ਦੇ ਦੋਹਰੇ ਮਾਪਦੰਡ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋ ਸਿੱਖਾਂ ਦੇ ਇਤਿਹਾਸਕ ਗੁਰਦੁਆਰਿਆਂ ਅਤੇ ਤਖਤ ਸਾਹਿਬਾਨ ਤੇ ਹਾਜ਼ਰੀ ਭਰ ਕੇ ਝੂਠੇ ਦਾਅਵੇ ਕਰਕੇ ਸਿੱਖਾਂ ਨੂੰ ਭਰਮਾਉਦੇ ਹਨ ਕਿ ਉਹ ਸਿੱਖ ਗੁਰੂਆਂ ਅਤੇ ਸਿੱਖ ਪਰੰਪਰਾਵਾਂ ਦਾ ਸਤਿਕਾਰ ਕਰਦੇ ਹਨ ਪਰ ਸਿਆਸੀ ਦੋਸਤੀ ਸਿੱਖ ਵਿਰੋਧੀ ਤਾਕਤਾਂ ਨਾਲ ਰੱਖ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰਦੇ ਹਨ। ਭਾਜਪਾ ਵੱਲ ਚਾਅ ਨਾਲ ਭੱਜ ਭੱਜ ਕੇ ਜਾਣ ਵਾਲੇ ਸਿੱਖ ਆਗੂਆਂ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਵਾਰਾ ਕਮੇਟੀ ਨੇ ਕਿਹਾ ਕਿ ਸਿਰੋਪਾਓ ਅਤੇ ਸ੍ਰੀ ਸਾਹਿਬ ਨਾਲ ਭਾਜਪਾ ਨੇਤਾਵਾਂ ਨੂੰ ਸਨਮਾਨਿਤ ਕਰਨ ਤੋਂ ਪਹਿਲਾਂ ਆਪਣੇ ਕੌਮੀ ਹਿਤਾਂ ਦੀ ਰਾਖੀ ਨੂੰ ਯਕੀਨੀ ਬਨਉਣਾ ਚਾਹੀਦਾ ਸੀ।
 

ਜਾਰੀ ਕਰਤਾ
ਪ੍ਰੋ ਬਲਜਿੰਦਰ ਸਿੰਘ
9888001888