ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਾਲ ਕਿਲ੍ਹੇ ਵਿਖੇ ਮਨਾਏ ਗਏ ਸਮਾਗਮ ਵਿਚ ਹਾਜ਼ਿਰੀ ਭਰੀ 

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਾਲ ਕਿਲ੍ਹੇ ਵਿਖੇ ਮਨਾਏ ਗਏ ਸਮਾਗਮ ਵਿਚ ਹਾਜ਼ਿਰੀ ਭਰੀ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 21 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਾਲ ਕਿਲੇ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਚ ਸਮਾਪਤੀ ਵਾਲੇ ਦਿਨ ਹਾਜ਼ਰੀ ਲੁਆਈ। ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਆਲਮੀ ਇਤਿਹਾਸ ਦੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ  ਕੁਰਬਾਨ ਕਰ ਦਿੱਤਾ। ਕੈਬਨਿਟ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਅਮੀਰ ਸੱਭਆਚਾਰਕ ਵਿਰਾਸਤ ਦੇ ਪ੍ਰਤੀਕ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ (ਰੈਪਲਿਕਾ) ਅਤੇ ਫੁਲਕਾਰੀ ਦੇ ਕੇ ਸਨਮਾਨਿਤ ਵੀ ਕੀਤਾ। ਸ. ਬੈਂਸ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਜ਼ਰੀਏ ਪੀੜੀ ਦਰ ਪੀੜੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ।