ਮਾਮਲਾ ਰਾਜੋਆਣਾ ਨੂੰ ਮੁਆਫੀ ਬਾਰੇ   

 ਮਾਮਲਾ ਰਾਜੋਆਣਾ ਨੂੰ ਮੁਆਫੀ ਬਾਰੇ   

  ਸੁਪਰੀਮ ਕੋਰਟ ਵੱਲੋਂ ਫੈਸਲਾ 30 ਅਪ੍ਰੈਲ ਤੱਕ ਲੈਣ ਦੇ ਹੁਕਮ 

ਅੰਮ੍ਰਿਤਸਰ ਟਾਈਮਜ਼

ਦਿਲੀ:ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ 'ਚ ਸਜਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਬਾਰੇ 30 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।ਅਦਾਲਤ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਤੱਕ ਫੈਸਲਾ ਨਾ ਲਿਆ ਗਿਆ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਰੀਕ (2 ਮਈ) ਨੂੰ ਨਿੱਜੀ ਤੌਰ 'ਤੇ ਪੇਸ਼ ਹੋਣਾ ਪਵੇਗਾ।ਸੁਪਰੀਮ ਕੋਰਟ ਨੇ ਇਹ ਹੁਕਮ ਰਾਜੋਆਣਾ ਦੀ ਪਟੀਸ਼ਨ 'ਤੇ ਦਿੱਤਾ ਹੈ। ਰਾਜੋਆਣਾ ਨੇ ਦੋ ਸਾਲ ਪਹਿਲਾਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਤੰਬਰ 2019 ਦੇ ਫੈਸਲੇ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਹੈ। 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇਕ ਧਮਾਕੇ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ।