ਕਰੋਨਾ ਮਾਮਲੇ ਵਿਚ ਸਰਕਾਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ, ਘਬਰਾਉਣ ਦੀ ਲੋੜ ਨਹੀਂ: ਕੇਜਰੀਵਾਲ 

ਕਰੋਨਾ ਮਾਮਲੇ ਵਿਚ ਸਰਕਾਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ, ਘਬਰਾਉਣ ਦੀ ਲੋੜ ਨਹੀਂ: ਕੇਜਰੀਵਾਲ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 12 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):-ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੀ ਲਾਗ ਦੀ ਦਰ ਵਧਣੀ ਸ਼ੁਰੂ ਹੋ ਗਈ ਹੈ। ਸਥਿਤੀ ਨੂੰ ਦੇਖਦਿਆਂ ਜਿੱਥੇ ਚੌਥੀ ਲਹਿਰ ਨੂੰ ਲੈ ਕੇ ਲੋਕਾਂ ਦੀਆਂ ਚਿੰਤਾਵਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ, ਉੱਥੇ ਹੀ ਸਰਕਾਰ ਵੀ ਚੌਕਸ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਧਾਨੀ ਵਿੱਚ ਕੋਵਿਡ -19 ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਇਸ ਸਮੇਂ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ।