ਡਰੱਗ ਕੇਸ ’ਚ  ਫਸੇ ਅਕਾਲੀ ਆਗੂ ਮਜੀਠੀਆ ਤੋਂ ਸਿਟ ਦੀ ਪੁੱਛਗਿੱਛ ਜਾਰੀ

ਡਰੱਗ ਕੇਸ ’ਚ  ਫਸੇ ਅਕਾਲੀ ਆਗੂ ਮਜੀਠੀਆ ਤੋਂ ਸਿਟ ਦੀ ਪੁੱਛਗਿੱਛ ਜਾਰੀ

ਅੰਮ੍ਰਿਤਸਰ ਟਾਈਮਜ਼ 

 ਚੰਡੀਗੜ੍ਹ : ਡਰੱਗਜ਼ ਮਾਮਲੇ 'ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਮੋਹਾਲੀ ਕ੍ਰਾਈਮ ਬ੍ਰਾਂਚ ਪਹੁੰਚ ਗਏ ਹਨ। ਜਿੱਥੇ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਮੋਹਾਲੀ ਸਟੇਟ ਕ੍ਰਾਈਮ ਬ੍ਰਾਂਚ ਵਿਚ ਪੇਸ਼ ਹੋਣ ਲਈ ਕਿਹਾ ਸੀ।