ਲਖੀਮਪੁਰ ਖੀਰੀ ਹਿੰਸਾ ਵਿਚ ਸ਼ਹੀਦ ਕਿਸਾਨ ਦਾ ਬੇਟਾ ਅਜੈ ਮਿਸ਼ਰਾ ਖ਼ਿਲਾਫ਼ ਲੜੇਗਾ ਚੋਣ
ਅੰਮ੍ਰਿਤਸਰ ਟਾਈਮਜ਼
ਲਖੀਮਪੁਰ ਖੀਰੀ- ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਤਿਕੋਨੀਆ ਵਿਚ ਪਿਛਲੇ ਸਾਲ 3 ਅਕਤੂਬਰ ਨੂੰ ਹੋਈ ਹਿੰਸਾ ਵਿਚ ਮਾਰੇ ਗਏ ਕਿਸਾਨ ਨਛੱਤਰ ਸਿੰਘ ਦੇ ਪੁੱਤਰ ਨੇ ਇਲਾਕੇ ਦੇ ਸੰਸਦ ਮੈਂਬਰ ਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਖ਼ਿਲਾਫ਼ ਸਾਲ 2024 ਦੀਆਂ ਲੋਕ ਸਭਾ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਹੈ ।ਲਖੀਮਪੁਰ ਦੇ ਧੌਰਹਰਾ ਇਲਾਕੇ ਦੇ ਪਿੰਡ ਨਾਮਦਾਰ ਪੁਰਵਾ ਵਾਸੀ ਜਗਦੀਪ ਸਿੰਘ ਪੁੱਤਰ ਨਛੱਤਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਸਮਾਜਵਾਦੀ ਪਾਰਟੀ (ਸਪਾ) ਤੇ ਕਾਂਗਰਸ ਨੇ ਉਸ ਨੂੰ ਧੌਰਹਰਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਵਿਚ ਅਜੈ ਮਿਸ਼ਰਾ ਨਾਲ ਸਿੱਧਾ ਮੁਕਾਬਲਾ ਕਰੇਗਾ ।
Comments (0)