ਮਾਮਲਾ ਕਰਨਾਟਕਾ ਵਿਚ ਸਿੱਖ ਲੜਕੇ ਨੂੰ ਸਕੂਲ ਵੱਲੋਂ ਦਾਖਲਾ ਨਾ ਦੇਣ ਦਾ
ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ ਟਾਈਮਜ਼
ਅੰਮ੍ਰਿਤਸਰ: ਕਰਨਾਟਕਾ ਦਾ 6 ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇੱਕ ਸਕੂਲ ਵੱਲੋਂ ਦਾਖਲਾ ਨਾ ਦੇਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਰਨਾਟਕ ਅੰਦਰ ਹੀ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਕਾਰਨ ਕਲਾਸ ਵਿਚ ਨਾ ਬੈਠਣ ਲਈ ਆਖਿਆ ਗਿਆ ਸੀ ਅਤੇ ਹੁਣ ਇਕ ਛੋਟੇ ਬੱਚੇ ਨੂੰ ਸਕੂਲ ਵਿਚ ਦਾਖਲਾ ਦੇਣ ਤੋਂ ਵਰਜਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਹਰ ਇਕ ਨੂੰ ਧਾਰਮਿਕ ਅਜ਼ਾਦੀ ਦਿੰਦਾ ਹੈ। ਉਨ੍ਹਾਂ ਕਰਨਾਟਕਾ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਸੂਬੇ ਅੰਦਰ ਸਿੱਖਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ।ਐਡਵੋਕੇਟ ਧਾਮੀ ਨੇ ਕਿਹਾ ਕਿ ਕਰਨਾਟਕਾ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਰਨਾਟਕਾ ਅੰਦਰ ਅਜਿਹੇ ਸਿੱਖ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਹੀ ਉਥੋਂ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਜਾਵੇਗਾ, ਜਿਸ ਲਈ ਸਮਾਂ ਨਿਰਧਾਰਤ ਕਰਨ ਵਾਸਤੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਪੱਤਰ ਲਿਖਿਆ ਗਿਆ ਹੈ।
Comments (0)