ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵਿਰੁੱਧ ਮੁਕੱਦਮੇ ਦੀ ਸੁਣਵਾਈ ਦੀ ਅਰਜ਼ੀ ਕੀਤੀ ਰੱਦ 

ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵਿਰੁੱਧ ਮੁਕੱਦਮੇ ਦੀ ਸੁਣਵਾਈ ਦੀ ਅਰਜ਼ੀ ਕੀਤੀ ਰੱਦ 

ਅੰਮ੍ਰਿਤਸਰ ਟਾਈਮਜ਼ 

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੇੜੀ ਜ਼ਿਲ੍ਹੇ ਦੀ ਇੱਕ ਅਦਾਲਤ ਨੇ 3 ਅਕਤੂਬਰ ਨੂੰ ਲਖੀਮਪੁਰ ਹਿੰਸਾ ਦੌਰਾਨ ਪੱਤਰਕਾਰ ਰਮਨ ਕਸ਼ਯਪ ਦੀ ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਪੁੱਤਰ ਆਸ਼ੀਸ਼ ਵਿਰੁੱਧ ਮੁਕੱਦਮਾ ਚਲਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸਨੂੰ ਅਦਾਲਤ ਵਲੋਂ ਰੱਦ ਕਰ ਦਿੱਤਾ ਗਿਆ ਹੈ।ਪੱਤਰਕਾਰ ਰਮਨ 3 ਅਕਤੂਬਰ ਨੂੰ ਤਿਕੋਨੀਆ ਖੇਤਰ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਵਿੱਚ ਮਾਰੇ ਗਏ ਅੱਠ ਲੋਕਾਂ ਵਿੱਚ ਸ਼ਾਮਲ ਸੀ।  ਇਸ ਘਟਨਾ ਵਿੱਚ ਚਾਰ ਕਿਸਾਨਾਂ ਦੀ ਵੀ ਮੌਤ ਹੋ ਗਈ।

ਸੀਨੀਅਰ ਇਸਤਗਾਸਾ ਅਧਿਕਾਰੀ ਐਸਪੀ ਯਾਦਵ ਨੇ ਬੁੱਧਵਾਰ ਨੂੰ ਮੀਡੀਆ ਨੂੰ ਦੱਸਿਆ ਕਿ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਚਿੰਤਾਰਾਮ ਨੇ ਮੰਗਲਵਾਰ ਨੂੰ ਪੱਤਰਕਾਰ ਰਮਨ ਕਸ਼ਯਪ ਦੇ ਭਰਾ ਪਵਨ ਵੱਲੋਂ ਕ੍ਰਿਮੀਨਲ ਪ੍ਰੋਸੀਜਰ ਕੋਡ ਦੀ ਧਾਰਾ 156(3) ਤਹਿਤ ਬੀਤੀ 9 ਨਵੰਬਰ ਨੂੰ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਹੁਕਮ ਦੇਣ ਦੀ ਬੇਨਤੀ ਕੀਤੀ ਗਈ ਸੀ। ਰਮਨ ਦੀ ਹੱਤਿਆ ਦੇ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਤਿਕੋਨੀਆ ਪੁਲਿਸ ਨੇ ਆਪਣੀ ਸਟੇਟਸ ਰਿਪੋਰਟ ਵਿੱਚ ਕਿਹਾ ਹੈ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।  ਇਸ ਲਈ ਕੋਈ ਵੀ ਨਵਾਂ ਕੇਸ ਦਰਜ ਕਰਨ ਦੀ ਕੋਈ ਵਾਜਬੀਅਤ ਨਹੀਂ ਹੈ।ਪੁਲੀਸ ਨੇ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਜੈ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।  ਵਿਰੋਧੀ ਧਿਰ ਇਸ ਮਾਮਲੇ 'ਚ ਕੇਂਦਰੀ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਅਹੁਦੇ 'ਤੇ ਰਹਿੰਦੇ ਹੋਏ ਇਸ ਮਾਮਲੇ 'ਚ ਇਨਸਾਫ਼ ਨਹੀਂ ਕੀਤਾ ਜਾ ਸਕਦਾ।