ਮਨੀਸ਼ ਸਿਸੋਦੀਆ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਪਟੀਸ਼ਨ ਰੱਦ, ਜਾਣਗੇ ਹਾਈਕੋਰਟ

ਮਨੀਸ਼ ਸਿਸੋਦੀਆ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਪਟੀਸ਼ਨ ਰੱਦ, ਜਾਣਗੇ ਹਾਈਕੋਰਟ

ਅੰਮ੍ਰਿਤਸਰ ਟਾਇਮਜ਼ ਬਿਊਰੋ

ਨਵੀਂ ਦਿੱਲੀ 31 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਤਿਹਾੜ ਜੇਲ੍ਹ 'ਚ ਬੰਦ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਹੁਣ ਹੇਠਲੀ ਅਦਾਲਤ ਦੇ ਇਸ ਫੈਸਲੇ ਖਿਲਾਫ ਹਾਈ ਕੋਰਟ ਦਾ ਰੁਖ ਕਰਨਗੇ। ਸਿਸੋਦੀਆ ਨੇ ਰਾਊਜ਼ ਐਵੇਨਿਊ ਅਦਾਲਤ ਵਿੱਚ ਸੀਬੀਆਈ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਇੱਕ ਹਫ਼ਤਾ ਪਹਿਲਾਂ ਅਦਾਲਤ ਵਿੱਚ ਹੋਈ ਸੀ। ਜਿਸਦਾ ਬਾਅਦ 'ਚ ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।