ਜ਼ਿਮਨੀ ਚੋਣਾਂ ਵਿਚ ਭਾਜਪਾ ਚਲਦੀ ਹਵਾਈ ਵਾਂਗ ਠੁਸ

ਜ਼ਿਮਨੀ ਚੋਣਾਂ ਵਿਚ ਭਾਜਪਾ ਚਲਦੀ ਹਵਾਈ ਵਾਂਗ ਠੁਸ

ਆਸਨਸੋਲ ਤੋਂ ਸ਼ਤਰੂਘਨ ਤਿੰਨ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜੇਤੂ

ਅੰਮ੍ਰਿਤਸਰ ਟਾਈਮਜ਼

ਕੋਲਕਾਤਾ/ਕੋਲਹਾਪੁਰ:ਭਾਰਤ ਦੇ ਚਾਰ ਸੂਬਿਆਂ ਵਿਚ ਇੱਕ ਲੋਕ ਸਭਾ ਤੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਜ਼ਿਮਨੀ ਚੋਣਾਂ ਦੇ ਆਏ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਦੇ ਹੱਥ ਪੂਰੀ ਤਰ੍ਹਾਂ ਖਾਲੀ ਰਹੇ ਹਨ। ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੇ ਬਾਲੀਗੰਜ ਵਿਧਾਨ ਸਭਾ ਸੀਟ ਤੇ ਤ੍ਰਿਣਾਮੂਲ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। ਮਹਾਰਾਸ਼ਟਰ ਤੇ ਉੱਤਰਾਖੰਡ ਦੀਆਂ ਵਿਧਾਨ ਸਭਾ ਸੀਟਾਂ ਤੇ ਕਾਂਗਰਸ ਜਦਕਿ ਬਿਹਾਰ ਦੀ ਵਿਧਾਨ ਸਭਾ ਸੀਟ ਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਜੇਤੂ ਰਹੀ ਹੈ। ਅਦਾਕਾਰ ਤੋਂ ਸਿਆਸਤ ਵਿਚ ਆਏ ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਦਰਜ ਕੀਤੀ। ਤ੍ਰਿਣਾਮੂਲ ਕਾਂਗਰਸ ਦੇ ਉਮੀਦਵਾਰ ਸ਼ਤਰੂਘਨ ਸਿਨਹਾ ਨੇ ਆਪਣੀ ਨੇੜਲੀ ਵਿਰੋਧੀ ਭਾਜਪਾ ਦੀ ਉਮੀਦਵਾਰ ਅਗਨੀਮਿੱਤਰਾ ਪੌਲ ਨੂੰ 3,03,209 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ।