ਬੇਅਦਬੀ ਕਾਂਡ ਕਾਰਣ  ਸੌਦਾ ਮੁਖੀ  ਦੋਸ਼ੀ ਵਜੋਂ ਨਾਮਜ਼ਦ

ਬੇਅਦਬੀ ਕਾਂਡ ਕਾਰਣ  ਸੌਦਾ ਮੁਖੀ  ਦੋਸ਼ੀ ਵਜੋਂ ਨਾਮਜ਼ਦ

ਵੀਡੀਓ ਕਾਨਫਰੰਸ ਰਾਹੀਂ 4 ਮਈ ਨੂੰ ਅਦਾਲਤ ਸਾਹਮਣੇ ਪੇਸ਼ ਹੋਵੇਗਾ

ਅੰਮ੍ਰਿਤਸਰ ਟਾਈਮਜ਼

ਫ਼ਰੀਦਕੋਟ: ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ  ਸੌਦਾ ਦੇ ਮੁਖੀ  ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਸੌਦਾ ਸਾਧ  ਵੀ ਸ਼ਾਮਲ ਹੈ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹੈ। ਜੁਡੀਸ਼ਲ ਮੈਜਿਸਟ੍ਰੇਟ ਮੈਡਮ ਤਰਜਨੀ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਹਾਲਾਂਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਦੋਂ ਕਿ ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਜਾ ਕੇ ਪੁੱਛ-ਪੜਤਾਲ ਕਰ ਚੁੱਕੀ ਹੈ।