ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸਰਬਦੀਪ ਸਿੰਘ ਵਿਰਕ ਅਤੇ ਕੁਝ ਅਕਾਲੀ ਨੇਤਾ ਭਾਜਪਾ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਹਰ ਪਾਰਟੀ ਆਪੋ ਆਪਣੀ ਪਾਰਟੀ ਨੂੰਮਜ਼ਬੂਤ ਕਰਨ ਤੇ ਲੱਗੀ ਹੋਈ ਹੈ ਤੇ ਲੀਡਰਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ । ਇਸੇ ਕੜੀ ਵਿਚ ਦਿੱਲੀ ਕਮੇਟੀ ਦੇ ਪ੍ਰਧਾਨ ਸਿਰਸਾ ਵਲੋਂ ਭਾਜਪਾਈ ਬਣਨ ਤੋਂ ਬਾਅਦ ਅਜ ਕੁਝ ਹੋਰ ਪੰਜਾਬ ਦੀਆਂ ਸ਼ਖ਼ਸੀਅਤਾਂ ਭਾਜਪਾ ਵਿਚ ਸ਼ਾਮਿਲ ਹੋ ਗਈਆਂ ਹਨ । ਜਿਨ੍ਹਾਂ ਵਿਚ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸਰਬਦੀਪ ਸਿੰਘ ਵਿਰਕ ਨੂੰ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਗਜੇਂਦਰ ਸਿੰਘ ਸ਼ੇਖਾਵਤ ਨੇ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਭਾਜਪਾ ਵਲੋਂ ਦਸਿਆ ਗਿਆ ਕਿ ਪੰਜਾਬ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਸਰਬਜੀਤ ਸਿੰਘ ਮੱਕੜ ਸਮੇਤ ਪੰਜਾਬ ਦੀਆਂ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਹਨ।
Comments (0)