ਹਿੰਦ ਸਰਕਾਰ ਵਲੋਂ ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਾਹਮਣੇ ਵਾਧੂ ਬੈਰੀਕੇਡ ਹਟਾਏ ਗਏ 

ਹਿੰਦ ਸਰਕਾਰ ਵਲੋਂ ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਾਹਮਣੇ ਵਾਧੂ ਬੈਰੀਕੇਡ ਹਟਾਏ ਗਏ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 22 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਾਹਮਣੇ ਵਾਧੂ ਬੈਰੀਕੇਡ ਹਟਾ ਦਿੱਤੇ ਹਨ । ਪੁਲਿਸ ਨੇ ਕਿਹਾ ਕਿ ਹਾਈ ਕਮਿਸ਼ਨ ਨੂੰ ਜਾਣ ਵਾਲੇ ਰਸਤੇ ਵਿੱਚ ਵਾਧੂ ਬੈਰੀਕੇਡ ਅੜਿੱਕੇ ਪੈਦਾ ਕਰ ਰਹੇ ਹਨ ਜਦਕਿ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਦਿੱਲੀ ਵਿੱਚ ਪੁਲਿਸ ਦੀ ਇਹ ਕਾਰਵਾਈ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਸਿੱਖਾਂ ਦੇ ਪ੍ਰਦਰਸ਼ਨ ਤੋਂ ਇੱਕ ਦਿਨ ਬਾਅਦ ਹੋਈ ਹੈ। ਬ੍ਰਿਟਿਸ਼ ਹਾਈ ਕਮਿਸ਼ਨ ਨੇ ਕਿਹਾ ਕਿ ਇਹ ਸੁਰੱਖਿਆ ਦਾ ਮਾਮਲਾ ਹੈ। ਇਸ ਲਈ ਅਸੀਂ ਇਸ 'ਤੇ ਕੋਈ ਟਿੱਪਣੀ ਨਹੀਂ ਕਰਾਂਗੇ।

ਜਿਕਰਯੋਗ ਹੈ ਕਿ ਬੁੱਧਵਾਰ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਸਿੱਖਾਂ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਹਿੰਦ ਸਰਕਾਰ ਦੀ ਮੰਗ ਤੇ ਉੱਥੇ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ । ਇੱਥੇ ਹੋਰ ਪੁਲਿਸ ਮੁਲਾਜ਼ਮ ਅਤੇ ਵਾਧੂ ਬੈਰੀਕੇਡ ਲਗਾਏ ਗਏ ਸਨ। ਦਿੱਲੀ ਵਿਚ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬਾਹਰ ਬੈਰੀਕੇਡ ਹਟਾਉਣ ਦੇ ਕਦਮ ਤੋਂ ਬਾਅਦ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।