ਵਿਦੇਸ਼ਾਂ ਵਿਚ ਸਿੱਖਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਰੁੱਧ ਸੁਪ੍ਰੀਮ ਕੋਰਟ ਦੇ ਵਕੀਲ ਨੇ ਕਰਵਾਈ ਸ਼ਿਕਾਇਤ ਦਰਜ਼ 

ਵਿਦੇਸ਼ਾਂ ਵਿਚ ਸਿੱਖਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਰੁੱਧ ਸੁਪ੍ਰੀਮ ਕੋਰਟ ਦੇ ਵਕੀਲ ਨੇ ਕਰਵਾਈ ਸ਼ਿਕਾਇਤ ਦਰਜ਼ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 27 ਮਾਰਚ (ਮਨਪ੍ਰੀਤ ਸਿੰਘ ਖਾਲਸਾ):-'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਪੁਲਿਸ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਭਾਰਤ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਿੱਖਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਖਿਲਾਫ ਦਿੱਲੀ ਵਿੱਚ ਕੇਸ ਦਰਜ ਹੋ ਰਹੇ ਹਨ। ਇਸ ਬਾਰੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜਿੰਦਲ ਨੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਘਰ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਿੱਖਾਂ ਖਿਲਾਫ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਪਣੀ ਸ਼ਿਕਾਇਤ ਵਿਚ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਰੱਦ ਕੀਤੇ ਜਾਣ ਦੀ ਮੰਗ ਵੀਂ ਕੀਤੀ ਹੈ । ਜਿਕਰਯੋਗ ਹੈ ਕਿ ਦੂਤਾਵਾਸ ਨੇੜੇ ਸਿੱਖ ਜਦੋ ਪ੍ਰਦਰਸ਼ਨ ਕਰ ਰਹੇ ਸਨ ਓਸ ਸਮੇਂ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੂਤਾਵਾਸ ਵਿਚ ਨਹੀਂ ਸਨ ।