ਮੋਦੀ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ  ਝਟਕਾ, ਰੂਰਲ ਡਿਵੈੱਲਪਮੈਂਟ  ਫੰਡ 'ਤੇ ਲਾਈ ਰੋਕ

ਮੋਦੀ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ  ਝਟਕਾ, ਰੂਰਲ ਡਿਵੈੱਲਪਮੈਂਟ  ਫੰਡ 'ਤੇ ਲਾਈ ਰੋਕ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ : ਪੰਜਾਬ ਵਿਚ ਪ੍ਰਚੰਡ ਬਹੁਮਤ ਤੋਂ ਬਾਅਦ ਸੱਤਾ 'ਚ ਆਈ 'ਆਪ' ਸਰਕਾਰ ਲਈ ਹੁਣ ਦਿਨ-ਬ-ਦਿਨ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਕ ਪਾਸੇ ਜਨਤਾ ਲਈ ਕੀਤੇ ਗਏ ਵੱਡੇ-ਵੱਡੇ ਵਾਅਦੇ ਪੂਰੇ ਕਰਨ ਦਾ ਟੀਚਾ ਹੈ ਤਾਂ ਦੂਸਰੇ ਪਾਸੇ ਕੇਂਦਰ ਸਰਕਾਰ ਨੇ ਵੀ ਪੰਜਾਬ ਲਈ ਰੂਟੀਨ ਹੈਲਪ ਕਰਨ ਤੋਂ ਹੱਥ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਸਰਕਾਰ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਰੂਰਲ ਡਿਵੈੱਲਪਮੈਂਟ ਫੰਡ  ਦੀ ਰਕਮ ਰੋਕ ਲਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਦਿਹਾਤੀ ਵਿਕਾਸ ਐਕਟ 1987 ਵਿਚ ਸੋਧ ਕਰੇ, ਉਸ ਤੋਂ ਬਾਅਦ ਫੰਡ ਜਾਰੀ ਹੋਵੇਗਾ।

ਅਸਲ ਵਿਚ ਪਿਛਲੀ ਕਾਂਗਰਸ ਸਰਕਾਰ ਨੇ ਗ੍ਰਾਮੀਣ ਵਿਕਾਸ ਲਈ ਮਿਲੇ ਫੰਡ ਨੂੰ ਕਿਸਾਨਾਂ ਦੀ ਕਰਜ਼ ਮਾਫ਼ੀ ਵਿਚ ਖਰਚ ਕਰ ਦਿੱਤਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਸਖ਼ਤੀ ਦਿਖਾਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਜਿਸ ਕੰਮ ਲਈ ਪੈਸਾ ਹੈ, ਉਸੇ ਵਿਚ ਖਰਚ ਹੋਵੇ। ਇਸ ਦੇ ਲਈ ਪੰਜਾਬ ਸਰਕਾਰ ਨੂੰ ਆਪਣੇ ਪੰਜਾਬ ਗ੍ਰਾਮੀਣ ਵਿਕਾਸ ਐਕਟ 1987 'ਚ ਸੋਧ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਫੰਡ ਜਾਰੀ ਹੋਵੇਗਾ।ਵਿੱਤ ਮੰਤਰੀ ਦਾ ਐਲਾਨ : ਖਜ਼ਾਨਾ ਦਫ਼ਤਰਾਂ ਵਿਚ ਇਕ ਸੀਟ ਤੇ ਇਕ ਸਾਲ ਤੋਂ ਜ਼ਿਆਦਾ ਨਹੀਂ ਹੋਵੇਗੀ ਤਾਇਨਾਤੀ, ਮੁਲਾਜ਼ਮਾਂ ਦੇ ਬਿੱਲ ਪਾਸ ਕਰਨ ਲਈ ਕਿਹਾ ਇਹ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ 1200 ਕਰੋੜ ਰੁਪਏ ਦਾ ਫੰਡ ਰੋਕ ਲਿਆ ਸੀ। ਉਸ ਵੇਲੇ ਇਹ ਸਾਹਮਣੇ ਆਇਆ ਕਿ ਸਰਕਾਰ ਨੇ ਗ੍ਰਾਮੀਣ ਵਿਕਾਸ ਦਾ ਪੈਸਾ ਕਿਸਾਨਾਂ ਦੀ ਕਰਜ਼ ਮਾਫ਼ੀ ਵਿਚ ਵੰਡ ਦਿੱਤਾ ਗਿਆ। ਉਸ ਵੇਲੇ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਕਿ ਉਹ ਐਕਟ ਵਿਚ ਸੋਧ ਕਰ ਲੈਣਗੇ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੋਈ ਕਦਮ ਨਹੀਂ ਉਠਾਇਆ।