ਚੰਡੀਗੜ੍ਹ 'ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਭਾਈ ਅਤਲਾ

ਚੰਡੀਗੜ੍ਹ 'ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਭਾਈ ਅਤਲਾ
ਭਾਈ ਅਤਲਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਚੰਡੀਗੜ੍ਹ 'ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ ਪੰਥਕ ਆਗੂ ਅਤੇ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮਾਨਸਾ ਜ਼ਿਲ੍ਹੇ ਦੇ ਸਾਬਕਾ ਜਰਨਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਵੱਡੀ ਚਿਤਾਵਨੀ ਦਿੱਤੀ ਹੈ। ਭਾਈ ਅਤਲਾ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ ਅਜਿਹੀ ਤਜਵੀਜ਼ ਦਾ ਕਦਮ ਸਿੱਧੇ ਤੌਰ 'ਤੇ ਪੰਜਾਬ ਦੇ ਅਧਿਕਾਰਾਂ 'ਤੇ ਹਮਲਾ ਕਰੇਗਾ। ਜਿਸਦਾ ਪੰਜਾਬ ਵਾਸੀ ਹਰ ਕੀਮਤ 'ਤੇ ਵਿਰੋਧ ਕਰਨਗੇ।

ਕੇਂਦਰ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ 'ਤੇ ਸਵਾਲ ਚੁੱਕਦੇ ਭਾਈ ਸੁਖਚੈਨ ਸਿੰਘ ਅਤਲਾ ਦਾ ਕਹਿਣਾ ਹੈ ਕਿ ਜਦੋਂ ਇਹ ਪਹਿਲਾਂ ਹੀ ਕੈਪੀਟਲ ਕੰਪਲੈਕਸ ਦੀ ਮੌਜੂਦਾ ਇਮਾਰਤ ਤੋਂ ਕੰਮ ਕਰ ਰਹੀ ਹੈ। ਭਾਈ ਅਤਲਾ ਨੇ ਇਲਜ਼ਾਮ ਲਗਾਇਆ ਹੈ ਕਿ ਜਦੋਂ ਤੋਂ ਕੇਂਦਰ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਹ ਹਰ ਰੋਜ਼ ਪੰਜਾਬ ਲਈ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਨਾਲ ਕੇਂਦਰ ਅਤੇ ਸੂਬੇ ਦੇ ਸਬੰਧਾਂ ਵਿੱਚ ਖਟਾਸ ਆਵੇਗੀ। ਉਹਨਾਂ ਕਿਹਾ ਕਿ ਕਿਸੇ ਵੀ ਕੀਮਤ ਤੇ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿੱਤੀ ਜਾਏਗੀ ।