ਬੇਅੰਤ ਕੱਤਲ ਕੇਸ ਵਿਚ ਵਰਤੀ ਗਈ ਧਮਾਕਾ ਖੇਜ ਸਮਗਰੀ ਮਸਲੇ ਤੇ ਭਾਈ ਜਗਤਾਰ ਸਿੰਘ ਹਵਾਰਾ ਬਾ-ਇੱਜਤ ਬਰੀ ਹੋਏ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 22 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਜਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਆਰਡੀਐਕਸ ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ।
ਪੁਲਿਸ ਵਲੋਂ ਦੱਸੇ ਮੁਤਾਬਿਕ ਭਾਈ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਭਾਈ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹਨ ।
Comments (0)