ਕੈਨੇਡਾ  ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਤੋਂ  ਇਨਕਾਰੀ

ਕੈਨੇਡਾ  ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਤੋਂ  ਇਨਕਾਰੀ

ਅੰਮ੍ਰਿਤਸਰ ਟਾਈਮਜ਼ ਬਿਉਰੋ

ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਹੈ। ਟਰੂਡੋ ਨੇ ਅਫਗਾਨਿਸਤਾਨ ਵਿਚ ਨਵੀਂ ਤਾਲਿਬਾਨ ਸਰਕਾਰ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ 20 ਸਾਲ ਪਹਿਲਾਂ ਵੀ ਜਦੋਂ ਅੱਤਵਾਦੀ ਸਮੂਹ ਨੇ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਸੀ, ਕੈਨੇਡਾ ਨੇ ਤਾਲਿਬਾਨ ਨੂੰ ਦੇਸ਼ ਦੀ ਸਰਕਾਰ ਵਜੋਂ ਮਾਨਤਾ ਨਹੀਂ ਦਿੱਤੀ ਸੀ।