ਬ੍ਰਿਟਿਸ਼ ਸਾਂਸਦ ਮੈਂਬਰ ਤਨਮਨਜੀਤ ਢੇਸੀ ਅਤੇ ਪ੍ਰੀਤ ਕੌਰ ਗਿਲ ਨੇ ਕਿਸਾਨਾਂ ਨੂੰ ਸ਼ਾਂਤੀਪੂਰਨ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੇ ਲਖੀਮਪੁਰ ਖੇੜੀ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਦੀ ਮੌਤ ਦੇ ਬਾਰੇ ਵਿੱਚ ਜਾਣ ਕੇ ਬਹੁਤ ਦੁਖ ਹੋਇਆ ਸੀ। ”ਇਹ ਗੱਲ ਸਲੋਹ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਲੇਬਰ ਪਾਰਟੀ ਦੀ ਮੇਂਬਰ ਪ੍ਰੀਤ ਕੌਰ ਗਿਲ ਨੇ ਕਹੀ ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਕਿਸਾਨ ਮੋਰਚੇ ਦੇ ਪ੍ਰਚਾਰਕਾਂ ਨੂੰ ਸ਼ਾਂਤੀਪੂਰਵਕ ਵਿਰੋਧ ਜਾਰੀ ਰੱਖਣ ਦੀ ਅਪੀਲ ਕੀਤੀ ।
ਜਿਕਰਯੋਗ ਹੈ ਕਿ ਐਤਵਾਰ, 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਇੱਕ ਜੀਪ ਦੇ ਹੇਠਾਂ ਆਉਣ ਨਾਲ ਚਾਰ ਕਿਸਾਨਾਂ ਸਮੇਤ ਘੱਟੋ ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਸੀ -ਕੀਤੇ ਜਾ ਰਹੇ ਦਾਅਵਿਆਂ ਮੁਤਾਬਿਕ ਇਹ ਵਾਹਨ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਚਲਾ ਰਿਹਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਕੁਝ ਵਾਪਰਿਆ ਹੈ ਉਸ ਤੋਂ ਉਹ "ਦੁੱਖੀ" ਹਨ, ਉਨ੍ਹਾਂ ਨੇ ਹਿੰਦੁਸਤਾਨੀ ਕਿਸਾਨਾਂ ਵਲੋਂ ਚਲਾਏ ਜਾ ਰਹੇ ਅੰਦੋਲਨ ਨੂੰ ਆਪਣਾ ਸਮਰਥਨ ਦੇਂਦਿਆਂ ਆਪਣੀ ਸ਼ਾਂਤੀਪੂਰਨ ਮੁਹਿੰਮ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੀੜਿਤ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲਣਾ ਚਾਹੀਦਾ ਹੈ ਜਿਸਦੇ ਓਹ ਹਕ਼ਦਾਰ ਹਨ ।ਉਨ੍ਹਾਂ ਕਿਹਾ ਕਿ ਅਸੀ ਵੀ ਕਿਸਾਨ ਪਰਿਵਾਰਾਂ ਵਿੱਚੋਂ ਖੇਤੀ ਹਾਂ, ਇਸ ਲਈ ਜਦੋਂ ਅਜਿਹਾ ਕੁਝ ਵਾਪਰਦਾ ਹੈ ਤਾਂ ਇਹ ਸਾਨੂੰ ਅਤਿਅੰਤ ਦੁਖੀ ਕਰਦਾ ਹੈ ।
Comments (0)