ਕਨੈਡਾ ਦੇ ਬਰੈਂਪਟਨ ਵਿਚ ਚਲਦੇ ਖਾਲਸਾ ਸਕੂਲ ਤੇ ਲਿਖੀ ਨਸਲੀ ਟਿਪਣੀ 

ਕਨੈਡਾ ਦੇ ਬਰੈਂਪਟਨ ਵਿਚ ਚਲਦੇ ਖਾਲਸਾ ਸਕੂਲ ਤੇ ਲਿਖੀ ਨਸਲੀ ਟਿਪਣੀ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਕਨੈਡਾ ਦੇ ਬਰੈਂਪਟਨ ਸ਼ਹਿਰ ਦੇ ਇੱਕ ਖਾਲਸਾ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਸੇ ਗੈਰ ਸਮਾਜਿਕ ਅਨਸਰ ਵੱਲੋਂ ਨਸਲੀ ਟਿੱਪਣੀਆਂ ਲਿਖੀਆਂ ਗਈਆਂ ਹਨ, ਨੂੰ ਲੈ ਕੇ ਵੱਖ ਵੱਖ ਭਾਈਚਾਰਿਆਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ।

  ਬਰੈਂਪਟਨ ਇੱਕ ਅਜਿਹਾ ਸ਼ਹਿਰ ਹੈ ਜਿਸਦੇ ਪੰਜ ਦੇ ਪੰਜ ਐਮਪੀ ਸਿੱਖ ਭਾਈਚਾਰੇ ਨਾਲ ਸਬੰਧਤ ਹਨ, ਐਮਪੀਪੀ ਅਤੇ ਕੋਂਸਲਰ ਵਿਚ ਵੀ ਸਿੱਖ ਭਾਈਚਾਰੇ ਦੇ ਨੁਮਾਇੰਦੇ ਸ਼ਾਮਲ ਹਨ, ਉਸ ਸ਼ਹਿਰ ਵਿੱਚ ਸਿੱਖ ਭਾਈਚਾਰੇ ਦੇ ਸਕੂਲ ਨੂੰ ਨਸਲੀ ਟਿੱਪਣੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ। ੳਥੇ ਹੀ ਜਿਵੇਂ ਹੀ ਇਹ ਖਬਰ ਸੋਸ਼ਲ਼ ਮੀਡੀਆ ਤੇ ਵਾਇਰਲ ਹੋਈ ਤਾਂ ਸ਼ਹਿਰ ਦੇ ਵੱਖ ਵੱਖ ਭਾਈਚਾਰੇ ਦੇ ਲੋਕਾਂ ਨੇ ਅਜਿਹੇ ਅਨਸਰਾਂ ਵਿਰੁੱਧ ਨਕੇਲ ਕਸਣ ਦੀ ਮੰਗ ਕੀਤੀ। ਇਸ ਦੌਰਾਨ ਜੋ ਗ੍ਰਾਫਿਟੀ ਬਣਾਈ ਗਈ ਹੈ ਉਹ ਸਿਰਫ ਸਿੱਖ ਭਾਈਚਾਰੇ ਵਿਰੁੱਧ ਹੀ ਨਹੀਂ ਲਿਖੀ ਗਈ ਬਲਕਿ ਸਵਾਸਤਿਕ ਦਾ ਨਿਸ਼ਾਨ ਵੀ ਬਣਾਇਆ ਗਿਆ ਹੈ ਅਤੇ ਪਾਕਿਸਤਾਨੀ ਭਾਈਚਾਰੇ ਨੂੰ ਵੀ ਟਾਰਗੇਟ ਕੀਤਾ ਗਿਆ ਹੈ। ਪ੍ਰੀਮੀਅਰ ਫੋਰਡ ਨੇ ਇਸ ਮਾਮਲੇ ਵਿੱਚ ਸਖਤ ਕਦਮ ਲੈਣ ਦੀ ਗੱਲ ਆਖੀ ਹੈ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਤੇ ਇਸ ਘਟਨਾ ਤੇ ਗੁੱਸਾ ਜ਼ਾਹਿਰ ਕਰਦਿਆਂ ਲਿਖਿਆ ਕਿ ਇਹ ਬਹੁਤ ਹੀ ਘਿਣੌਣੀ ਕਰਤੂਰ ਹੈ ਤੇ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਉਹਨਾਂ ਨੇ ਸਥਾਨਕ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਵੀ ਇਸ ਘਟਨਾ ਦੇ ਬਾਰੇ ਵਿੱਚ ਕੋਈ ਵੀ ਜਾਣਕਾਰੀ ਹੈ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਏ ।