ਯੂ.ਕੇ. ਦੀ ਜੇਲ੍ਹ ਵਿਚੋਂ 34 ਸਾਲ ਸਜ਼ਾ ਕੱਟ ਕੇ ਭਾਰਤ ਪਰਤੇ ਭਾਈ ਰਾਜਿੰਦਰ ਸਿੰਘ   

ਯੂ.ਕੇ. ਦੀ ਜੇਲ੍ਹ ਵਿਚੋਂ 34 ਸਾਲ ਸਜ਼ਾ ਕੱਟ ਕੇ ਭਾਰਤ ਪਰਤੇ ਭਾਈ ਰਾਜਿੰਦਰ ਸਿੰਘ   

 * ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨ

ਅੰਮ੍ਰਿਤਸਰ ਟਾਈਮਜ਼ 

ਅੰਮਿ੍ਤਸਰ-ਯੂ. ਕੇ. ਦੇ ਸਾਊਥਾਲ ਵਿਚ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਪਰੰਪਰਾਵਾਂ ਖ਼ਿਲਾਫ਼ ਮੰਦੀ ਸ਼ਬਦਾਵਲੀ ਬੋਲਣ ਵਾਲੇ ਇਕ ਅਖੌਤੀ ਸਾਧ ਦੇ 1987 ਵਿਚ ਹੋਏ ਕਤਲ ਦੇ ਮਾਮਲੇ ਵਿਚ 34 ਸਾਲ ਦੀ ਕੈਦ ਕੱਟ ਕੇ ਇੰਗਲੈਂਡ ਦੀ ਜੇਲ੍ਹ ਵਿਚੋਂ ਰਿਹਾਅ ਹੋਣ ਉਪਰੰਤ  ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਤੇ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਏ ਭਾਈ ਰਜਿੰਦਰ ਸਿੰਘ ਮੁਗਲਾਵਾਲਾ ਨੂੰ  ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਸਤਾਰ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਭਾਈ ਮੁਗਲਾਵਾਲਾ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਸਾਹਿਬਾਨ ਅਤੇ ਸਿੱਖ ਯੋਧਿਆਂ ਬਾਰੇ ਮੰਦੀ ਸ਼ਬਦਾਵਲੀ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ ।ਉਨ੍ਹਾਂ ਕਿਹਾ ਕਿ ਭਾਈ ਰਾਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਭਾਈ ਮਨਜੀਤ ਸਿੰਘ ਵਰਗੇ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਪੰਥ ਹਮੇਸ਼ਾ ਯਾਦ ਰੱਖਦਾ ਹੈ । ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਭਾਈ ਰਾਜਿੰਦਰ ਸਿੰਘ ਸਿੱਖ ਕੌਮ ਦਾ ਹੀਰਾ ਹੈ ਤੇ ਉਨ੍ਹਾਂ ਦੀ ਕੌਮ ਪ੍ਰਤੀ ਵੱਡੀ ਦੇਣ ਹੈ | ਭਾਈ ਰਜਿੰਦਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਮਿਲਣਾ ਉਸ ਲਈ ਮਾਣ ਵਾਲੀ ਗੱਲ ਹੈ