ਕੈਨੇਡਾ ਦੀ ਆਪਣੇ ਨਾਗਰਿਕਾਂ ਨੂੰ  ਸਲਾਹ ਓਮੀਕਰੋਨ ਵੱਧ ਰਿਹਾ ਹੈ ਤੇ ਲੋਕ ਬੇਲੋੜੀ ਯਾਤਰਾਵਾਂ ਤੋਂ ਗੁਰੇਜ਼ ਕਰਨ

ਕੈਨੇਡਾ ਦੀ ਆਪਣੇ ਨਾਗਰਿਕਾਂ ਨੂੰ  ਸਲਾਹ ਓਮੀਕਰੋਨ ਵੱਧ ਰਿਹਾ ਹੈ ਤੇ ਲੋਕ ਬੇਲੋੜੀ ਯਾਤਰਾਵਾਂ ਤੋਂ ਗੁਰੇਜ਼ ਕਰਨ

ਅੰਮ੍ਰਿਤਸਰ ਟਾਈਮਜ਼

ਟੋਰਾਂਟੋ: ਓਮੀਕਰੋਨ’ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡੀਅਨ ਸਰਕਾਰ ਨੇ ਆਪਣੇ ਸਾਰੇ ਨਾਗਰਿਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਓਂਟਾਰੀਓ ਵਿੱਚ ਐਨਬੀਏ ਅਤੇ ਐੱਨਐੱਚਐੱਲ ਖੇਡਾਂ ਵਰਗੇ ਮੁਕਾਬਲਿਆਂ ਵਿੱਚ ਦਰਸ਼ਕਾਂ ਨੂੰ 50 ਪ੍ਰਤੀਸ਼ਤ ਤੱਕ ਸੀਮਤ ਕਰਨ ਦੀ ਸਲਾਹ ਦਿੱਤੀ ਹੈ। ਓਂਟਾਰੀਓ ਦੇ ਮੁਖੀ ਡੱਗ ਫੋਰਡ ਨੇ ਇਹ ਵੀ ਕਿਹਾ ਕਿ  ਸਰਕਾਰ ਤਾਲਾਬੰਦੀ ਨਹੀਂ ਕਰ ਰਹੀ ਤੇ ਇਸ ਨਾਲ ਨਜਿੱਠਣ ਲਈ ਅਜਿਹੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।'